ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੂੰ ਮਿਲੇ ਬੀਘੜ ਦੇ ਵਸਨੀਕ

ਕਮੇਟੀ ਨੇ ਪਿੰਡ ਬੀਘੜ ਲਈ ਕੀਤੇ ਵਿਸ਼ੇਸ਼ ਐਲਾਨ
ਪਿੰਡ ਬੀਘੜ ਦੇ ਵਸਨੀਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ’ਚ ਗੱਲਬਾਤ ਕਰਦੇ ਹੋਏ। -ਫੋਟੋ: ਕੁਲਵਿੰਦਰ ਦਿਓਲ
Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ’ਚ ਕਮੇਟੀ ਮੈਂਬਰਾਂ ਨੇ ਹਰਿਆਣਾ ਦੇ ਪਿੰਡ ਬੀਘੜ, ਜ਼ਿਲ੍ਹਾ ਫਤਿਹਾਬਾਦ ਤੋਂ ਆਈ ਹੋਈ ਸੰਗਤ ਨਾਲ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਦੀ ਅਗਵਾਈ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਕਈ ਫ਼ੈਸਲੇ ਲਏ ਗਏ। ਸ਼੍ਰੀ ਕਾਲਕਾ ਨੇ ਦੱਸਿਆ ਕਿ ਪਿੰਡ ਬੀਘੜ ਦੇ ਨੌਜਵਾਨਾਂ ਨੂੰ ਰੋਜ਼ਗਾਰ-ਯੋਗ ਬਣਾਉਣ ਲਈ ‘ਸਕਿਲ ਡਿਵੈਲਪਮੈਂਟ ਸੈਂਟਰ’ ਸਥਾਪਤ ਕੀਤਾ ਜਾਵੇਗਾ, ਜਿਸ ਰਾਹੀਂ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਧਾਰਮਿਕ ਜਾਗਰੂਕਤਾ ਵਧਾਉਣ ਅਤੇ ਸਿੱਖੀ ਪ੍ਰਚਾਰ ਲਈ ਵੀ ਨਵੇਂ ਉਪਰਾਲੇ ਕੀਤੇ ਜਾਣਗੇ, ਜਿਸ ਵਿੱਚ ਧਾਰਮਿਕ ਸਮਾਗਮ, ਕੀਰਤਨ ਦਰਬਾਰ ਅਤੇ ਕੈਂਪ ਲਗਾਏ ਜਾਣਗੇ। ਇਸਦੇ ਨਾਲ-ਨਾਲ ਪਿੰਡ ਦੇ ਸਕੂਲ ਦੀ ਨੁਹਾਰ ਬਲਦਣ ਲਈ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਿਯੋਗ ਦਿੱਤਾ ਜਾਵੇਗਾ। ਕਾਲਕਾ ਨੇ ਐਲਾਨ ਕੀਤਾ ਕਿ ਅਗਲੇ ਮਹੀਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਉੱਚ ਪੱਧਰੀ ਵਫ਼ਦ ਪਿੰਡ ਬੀਘੜ ਦਾ ਦੌਰਾ ਕਰੇਗਾ, ਜੋ ਉਥੇ ਦੀ ਸੰਗਤ ਨਾਲ ਰੂਬਰੂ ਹੋ ਕੇ ਲੋਕ-ਪੱਖੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਸੰਭਵ ਉਪਰਾਲੇ ਕਰੇਗਾ। ਇਸ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਮਜੀਤ ਸਿੰਘ, ਪਿੰਡ ਦੇ ਸਰਪੰਚ ਗੁਰਨਾਮ ਸਿੰਘ, ਗੁਰਦੁਆਰਾ ਸਾਹਿਬ ਬੀਘੜ ਦੇ ਪ੍ਰਧਾਨ ਮੁਖਤਿਆਰ ਸਿੰਘ, ਜਸਵਿੰਦਰ ਸਿੰਘ ਰਾਣਾ ਅਤੇ ਹੋਰ ਪਿੰਡ ਵਾਸੀ ਸ਼ਾਮਲ ਹੋਏ।

Advertisement
Advertisement