
ਨਵੀਂ ਦਿੱਲੀ, 21 ਮਾਰਚ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਅਦਾਲਤ ਨੇ ਈਡੀ ਤੋਂ ਜਵਾਬ ਮੰਗਿਆ ਹੈ। ਇਹ ਮਾਮਲਾ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਨਾਲ ਸਬੰਧਤ ਹੈ। ਵਿਸ਼ੇਸ਼ ਜੱਜ ਨੇ ਈਡੀ ਨੂੰ ਨੋਟਿਸ ਜਾਰੀ ਕਰ ਕੇ 25 ਮਾਰਚ ਨੂੰ ਜਵਾਬ ਮੰਗਿਆ ਹੈ। ਸਿਸੋਦੀਆ ਨੇ ਕਿਹਾ ਕਿ ਸੀਬੀਆਈ ਨੂੰ ਉਨ੍ਹਾਂ ਵਿਰੁੱਧ ਕੋਈ ਬੇਨਿਯਮੀ ਨਹੀਂ ਮਿਲੀ। ਅਦਾਲਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ 24 ਮਾਰਚ ਤੱਕ ਟਾਲ ਦਿੱਤੀ। ਵਕੀਲਾਂ ਨੇ ਜ਼ਮਾਨਤ ਲਈ ਸਿਸੋਦੀਆ ਦੀ ਪਤਨੀ ਦੇ ਬੀਮਾਰ ਹੋਣ ਦਾ ਹਵਾਲਾ ਵੀ ਦਿੱਤਾ ਤੇ ਕਿਹਾ ਕਿ ਦੇਖਭਾਲ ਕਰਨ ਵਾਲੇ ਉਹ ਇਕੱਲੇ ਹਨ। ਵਕੀਲਾਂ ਨੇ ਕਿਹਾ ਕਿ ਸਿਸੋਦੀਆ ‘ਫਲਾਈਟ ਰਿਸਕ’ ਨਹੀਂ ਹਨ ਤੇ ਜ਼ਮਾਨਤ ਦਿੱਤੀ ਜਾਵੇ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ