ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ

ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਹੋਵੇਗਾ ਸਮਾਗਮ
ਰਣਜੀਤ ਕੌਰ ਅਤੇ ਜਸਪ੍ਰੀਤ ਸਿੰਘ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਕੁਲਵਿੰਦਰ ਦਿਓਲ
Advertisement

ਦੇਸ਼ ਭਰ ਵਿੱਚ ਵੱਖ-ਵੱਖ ਸਿੱਖ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਸਬੰਧੀ ਤਿਆਰੀਆਂ ਉਲੀਕੀਆਂ ਜਾ ਰਹੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਦਿੱਲੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਈ ਸਮਾਗਮ ਕਰਵਾਉਣ ਜਾ ਰਹੀ ਹੈ। ਇਨ੍ਹਾਂ ਸਮਾਗਮਾਂ ਸਬੰਧੀ ਕਮੇਟੀ ਦੇ ਆਗੂਆਂ ਵੱਲੋਂ ਜਾਇਜ਼ਾ ਲਿਆ ਜਾ ਰਿਹਾ ਹੈ। ਦਿੱਲੀ ਵਿੱਚ ਅੱਜ 27 ਜੁਲਾਈ ਨੂੰ ਹੋਣ ਵਾਲੇ ਸਮਾਗਮ ਸਬੰਧੀ ਵੀ ਕਮੇਟੀ ਮੈਂਬਰਾਂ ਵੱਲੋਂ ਜਾਇਜ਼ਾ ਲਿਆ ਗਿਆ। ਇਹ ਜਾਇਜ਼ਾ ਧਰਮ ਪ੍ਰਚਾਰ ਦੇ ਮੁਖੀ ਜਸਪ੍ਰੀਤ ਸਿੰਘ ਕਰਮਸਰ ਅਤੇ ਸ਼ਹੀਦੀ ਸਮਾਗਮ ਦੇ ਪ੍ਰਬੰਧਕਾਂ ਦੀ ਅਗਵਾਈ ਕਰ ਰਹੇ ਰਣਜੀਤ ਕੌਰ ਨੇ ਲਿਆ। ਦੋਵਾਂ ਆਗੂਆਂ ਨੇ ਸਬੰਧਿਤ ਮੁਲਾਜ਼ਮਾਂ ਨੂੰ ਸਮਾਗਮ ਵਿੱਚ ਕੋਈ ਵੀ ਕਮੀ ਨਾ ਰਹਿਣ ਦੀ ਹਦਾਇਤ ਕੀਤੀ। ਰਣਜੀਤ ਕੌਰ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਦੀਆਂ ਸਮੂਹ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਕੀਰਤਨ ਸਮਾਗਮ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਸਬੰਧੀ ‘ਪ੍ਰਸ਼ਨੋਤਰੀ ਮੁਕਾਬਲਾ’ 27 ਜੁਲਾਈ 2025 ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ।

Advertisement
Advertisement