ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਬਾਲਾ ਸਾਹਿਬ ਹਸਪਤਾਲ ਕੰਪਲੈਕਸ ਵਿਚ ਬਣਾਏ ਜਾ ਰਹੇ 125 ਬੈਡਾਂ ਦੇ ਹਸਪਤਾਲ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦਾ ਨਿਰਮਾਣ 60 ਦਿਨਾਂ ਦੇ ਅੰਦਰ ਮੁਕੰਮਲ ਕਰਨ ਵਾਸਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਤੇ ਕੰਮ ਕਰ ਰਹੇ ਸਟਾਫ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਸਟਾਫ ਨੂੰ ਚੇਤੇ ਕਰਵਾਇਆ ਕਿ ਸੰਗਤ ਨਾਲ ਜੋ ਵਾਅਦਾ ਕੀਤਾ ਹੈ, ਉਸ ਅਨੁਸਾਰ ਇਹ ਹਸਪਤਾਲ 60 ਦਿਨਾਂ ਦੇ ਅੰਦਰ ਅੰਦਰ ਤਿਆਰ ਕੀਤਾ ਜਾਣਾ ਜ਼ਰੂਰੀ ਹੈ। ਸਿਰਸਾ ਨੇ ਦੱਸਿਆ ਕਿ ਮਾਹਿਰਾਂ ਵੱਲੋਂ ਦਿੱਤੀ ਸਲਾਹ ਅਨੁਸਾਰ ਕਰੋਨਾ ਦੇ ਤੀਜੀ ਲਹਿਰ ਨੂੰ ਵੇਖਦਿਆਂ ਇਹ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ।