ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਜੁਲਾਈ
ਦਿੱਲੀ ਦੇ ਮੁੱਖ ਸਕੱਤਰ ਦੀ ਸੀਨੀਅਰ ਅਧਿਕਾਰੀਆਂ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਲੰਬਿਤ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਦੀ ਵਿਧੀ ਸਬੰਧੀ ਹਫ਼ਤਾਵਾਰ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੰਬਿਤ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ ਤਾਂ ਕਿ ਲੰਬਿਤ ਸ਼ਿਕਾਇਤਾਂ ਦੇ ਬੋਝ ਘਟਾਇਆ ਜਾ ਸਕੇ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸਮਾਂ-ਸਮੇਂ ’ਤੇ ਸਮੀਖਿਆ ਇਹ ਯਕੀਨੀ ਬਣਾਏਗੀ ਕਿ ਕੇਂਦਰੀ ਜਨਤਕ ਸ਼ਿਕਾਇਤ ਨਿਵਾਰਨ ਤੇ ਨਿਗਰਾਨੀ ਪ੍ਰਣਾਲੀ ਅਤੇ ਜਨਤਕ ਸ਼ਿਕਾਇਤ ਨਿਗਰਾਨੀ ਪ੍ਰਣਾਲੀ ਵੱਲੋਂ ਪ੍ਰਾਪਤ ਲੰਬਿਤ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇ।