DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੰਦਰਵਾਲ ਜਲ ਸੋਧ ਪਲਾਂਟ ਦੇ ਕੰਮ ਦਾ ਜਾਇਜ਼ਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ; ਕੰਮ ਛੇਤੀ ਮੁਕੰਮਲ ਕਰਨ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੀ ਅਗਵਾਈ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ।
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉੱਤਰੀ ਅਤੇ ਮੱਧ ਦਿੱਲੀ ਦੇ ਇਲਾਕਿਆਂ ਵਿੱਚ ਪਾਣੀ ਦੀ ਕਿੱਲਤ ਦੂਰ ਕਰਨ ਲਈ ਨਵੇਂ ਚੰਦਰਵਾਲ ਜਲ ਸੋਧ ਪਲਾਂਟ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਬਾਰੇ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮ ਤੇਜ਼ੀ ਨਾਲ ਨਿਬੇੜਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਨਵਾਂ ਚੰਦਰਵਾਲ ਜਲ ਸੋਧ ਪਲਾਂਟ 2026 ਵਿੱਚ ਚਾਲੂ ਹੋਣ ਵਾਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਕੰਮ ਵਿੱਚ ਦੇਰੀ ਕਾਰਨ ਇਹ ਪ੍ਰਾਜੈਕਟ 2012 ਤੋਂ ਲਟਕ ਰਿਹਾ ਹੈ ਅਤੇ ਪ੍ਰਾਜੈਕਟ ਲਟਕਣ ਕਾਰਨ ਇਸ ਦੇ ਬਜਟ ਵਿੱਚ ਲਗਪਗ 400 ਕਰੋੜ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਦੇ ਸਮਰਥਨ ਨਾਲ ਇਹ ਜੋਲ ਸੋਧ ਪਲਾਂਟ 30 ਲੱਖ ਤੋਂ ਵੱਧ ਦਿੱਲੀ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਏਗਾ।

ਉਨ੍ਹਾਂ ਕਿਹਾ ਕਿ ਚੰਦਰਵਾਲ ਜਲ ਸੋਧ ਪਲਾਂਟ ਚਾਲੂ ਹੋਣ ਤੋਂ ਬਾਅਦ ਮਾਡਲ ਟਾਊਨ, ਸਦਰ ਬਾਜ਼ਾਰ, ਚਾਂਦਨੀ ਚੌਕ, ਮਟੀਆ ਮਹਿਲ, ਬੱਲੀਮਾਰਨ, ਕਰੋਲ ਬਾਗ, ਪਟੇਲ ਨਗਰ, ਰਾਜੇਂਦਰ ਨਗਰ ਅਤੇ ਆਰ.ਕੇ. ਪੁਰਮ ਖੇਤਰਾਂ ਵਿੱਚ ਪੀਣ ਵਾਲਾ ਸਾਫ਼ ਪਾਣੀ ਮਿਲੇਗਾ। ਇਸ ਸਾਲ ਕੇਂਦਰੀ ਬਜਟ ਵਿੱਚ ਇਸ ਲਈ ਇੱਕ ਵੱਖਰਾ ਬਜਟ ਪ੍ਰਬੰਧ ਵੀ ਕੀਤਾ ਗਿਆ ਹੈ। ਦਿੱਲੀ ਸਕੱਤਰੇਤ ਵਿੱਚ ਕੈਬਨਿਟ ਸਹਿਯੋਗੀ ਪਰਵੇਸ਼ ਸਾਹਿਬ ਸਿੰਘ ਅਤੇ ਜਲ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਪ੍ਰਾਜੈਕਟ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਇਸ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿਰਦੇਸ਼ ਦਿੱਤੇ ਗਏ।

Advertisement

Advertisement
Advertisement
×