DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਲਈ ਪੁਲੀਸ ਦੀ ਭੂਮਿਕਾ ਸਭ ਤੋਂ ਅਹਿਮ: LG Taranjit Singh Sandhu

ਦਿੱਲੀ ਪੁਲੀਸ ਕਮਿਸ਼ਨਰੇਟ ਦਿਵਸ ਮੌਕੇ ਵਿਸ਼ੇਸ਼ ਪਰੇਡ; ਰਾਜਪਾਲ ਨੇ ਸੀਨੀਅਰ ਅਫਸਰਾਂ ਅਤੇ ਬਹਾਦਰੀ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ

  • fb
  • twitter
  • whatsapp
  • whatsapp
featured-img featured-img
ਮਹਿਲਾ ਪੁਲੀਸ ਮੁਲਾਜ਼ਮ ਦਾ ਸਨਮਾਨ ਕਰਦੇ ਹੋਏ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ। -ਫੋਟੋ: ਏਐੱਨਆਈ
Advertisement

ਦਿੱਲੀ ਪੁਲੀਸ ਕਮਿਸ਼ਨਰੇਟ ਦਿਵਸ ਮੌਕੇ ਕਰਵਾਈ ਗਈ ਵਿਸ਼ੇਸ਼ ਪਰੇਡ ਦੌਰਾਨ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਇੱਥੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲੀਸ ਜਵਾਨਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਉਪ ਰਾਜਪਾਲ ਨੇ ਸੀਨੀਅਰ ਅਫਸਰਾਂ ਅਤੇ ਬਹਾਦਰੀ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਦੇਸ਼ ਦੀਆਂ ਸਭ ਤੋਂ ਮਹੱਤਵਪੂਰਨ ਸੰਸਥਾਵਾਂ ਵਿੱਚੋਂ ਇੱਕ ਹੈ, ਜੋ ਪ੍ਰਧਾਨ ਮੰਤਰੀ ਦੇ ਦੂਰਅੰਦੇਸ਼ੀ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਯੋਗਦਾਨ ਪਾਵੇਗੀ। ਉਨ੍ਹਾਂ ਫੋਰਸ ਨੂੰ ਵਧੇਰੇ ਪਾਰਦਰਸ਼ੀ, ਇਮਾਨਦਾਰ, ਲੋਕ-ਪੱਖੀ ਅਤੇ ਤਕਨਾਲੋਜੀ ਦੇ ਹਾਣ ਦੀ ਬਣਨ ਲਈ ਪ੍ਰੇਰਿਤ ਕੀਤਾ ਤਾਂ ਜੋ ਜਨਤਕ ਭਰੋਸਾ ਹੋਰ ਮਜ਼ਬੂਤ ਹੋ ਸਕੇ।

ਇਸ ਮੌਕੇ ਸਾਬਕਾ ਆਈ ਪੀ ਐੱਸ ਅਫਸਰ ਕਿਰਨ ਬੇਦੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਰਾਜਧਾਨੀ ਵਿੱਚ ਤੇਜ਼ੀ ਨਾਲ ਫ਼ੈਸਲੇ ਲੈਣ ਅਤੇ ਸਿੱਧੀ ਜਵਾਬਦੇਹੀ ਤੈਅ ਕਰਨ ਲਈ ਪੁਲੀਸ ਕਮਿਸ਼ਨਰ ਪ੍ਰਣਾਲੀ ਦੀ ਪ੍ਰਭਾਵਸ਼ੀਲਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਬੇਲੋੜੀ ਨੌਕਰਸ਼ਾਹੀ ਦੇ ਦਖ਼ਲ ਨੂੰ ਖ਼ਤਮ ਕੀਤਾ ਹੈ, ਜਿਸ ਨਾਲ ਹੁਣ ਕੋਈ ਵੀ ਅਫਸਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦਾ। ਦੇਸ਼ ਦੀ ਰਾਜਧਾਨੀ ਹੋਣ ਕਰਕੇ ਦਿੱਲੀ ਪੁਲੀਸ ਸਾਹਮਣੇ ਵਿਲੱਖਣ ਚੁਣੌਤੀਆਂ ਹਨ, ਜਿਨ੍ਹਾਂ ਦੇ ਤੁਰੰਤ ਹੱਲ ਅਤੇ ਸ਼ਾਂਤੀ ਬਹਾਲੀ ਲਈ ਇਹ ਪ੍ਰਣਾਲੀ ਬਹੁਤ ਜ਼ਰੂਰੀ ਹੈ। ਉਨ੍ਹਾਂ ਬਦਲਦੇ ਹਾਲਾਤ ਅਤੇ ਸਾਈਬਰ ਅਪਰਾਧਾਂ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੁਲੀਸ ਕਰਮਚਾਰੀਆਂ ਲਈ ਨਿਰੰਤਰ ਸਿਖਲਾਈ ਅਤੇ ਆਧੁਨਿਕ ਸੂਚਨਾ ਤਕਨਾਲੋਜੀ ਨੂੰ ਅਪਣਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਢਾਂਚੇ ਨੂੰ ਬਰਕਰਾਰ ਰੱਖਣਾ ਅਤੇ ਇਸ ਵਿੱਚ ਸਮੇਂ ਅਨੁਸਾਰ ਸੁਧਾਰ ਕਰਨਾ ਹੀ ਜਨਤਕ ਸੁਰੱਖਿਆ ਦੀ ਅਸਲ ਗਾਰੰਟੀ ਹੈ।

Advertisement

Advertisement
Advertisement
×