ਸੀਐੱਨਜੀ ਦੀ ਕੀਮਤ ’ਚ 2 ਰੁਪਏ ਪ੍ਰਤੀ ਕਿਲੋ ਵਾਧਾ

ਸੀਐੱਨਜੀ ਦੀ ਕੀਮਤ ’ਚ 2 ਰੁਪਏ ਪ੍ਰਤੀ ਕਿਲੋ ਵਾਧਾ

ਨਵੀਂ ਦਿੱਲੀ, 21 ਮਈ

ਕੌਮੀ ਰਾਜਧਾਨੀ ਦਿੱਲੀ ਵਿੱਚ ਸੀਐੱਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਵਾਧਾ ਕੀਤਾ ਗਿਆ ਹੈ। ਸੀਐੱਨਜੀ ਕੀਮਤਾਂ ਵਿੱਚ ਦੋ ਮਹੀਨਿਆਂ ਦੌਰਾਨ 13ਵੀਂ ਵਾਰ ਇਹ ਵਾਧਾ ਹੋਇਆ ਹੈ। ਇੰਦਰਪ੍ਰਸਥ ਗੈਸ ਲਿਮਟਿਡ (ਆਈਜੀਐੱਲ) ਦੀ ਵੈੱਬਸਾਈਟ ’ਤੇ ਪੋਸਟ ਜਾਣਕਾਰੀ ਮੁਤਾਬਕ ਦਿੱਲੀ ਵਿੱਚ ਸੀਐੱਨਜੀ ਦੀ ਕੀਮਤ 73.61 ਰੁਪਏ ਤੋਂ ਵਧ ਕੇ 75.61 ਰੁਪਏ ਪ੍ਰਤੀ ਕਿੱਲੋ ਹੋ ਗਈ ਹੈ। ਦੱਸਣਯੋਗ ਹੈ ਕਿ ਸੀਐੱਨਜੀ ਕੀਮਤਾਂ ਵਿੱਚ 7 ਮਾਰਚ ਤੋਂ ਬਾਅਦ 13ਵੀਂ ਵਾਰ ਵਾਧਾ ਕੀਤਾ ਗਿਆ ਹੈ। ਅੰਕੜਿਆਂ ਮੁਤਾਬਕ ਇਸ ਸਮੇਂ ਦੌਰਾਨ ਸੀਐੱਨਜੀ ਕੀਮਤ ਵਿੱਚ 19.60 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਜਦਕਿ ਪਿਛਲੇ ਸਾਲ ਇਸ ਦੀਆਂ ਕੀਮਤਾਂ ਵਿੱਚ 32.21 ਰੁਪਏ ਪ੍ਰਤੀ ਕਿਲੋ ਜਾਂ 60 ਫ਼ੀਸਦੀ ਵਾਧਾ ਹੋਇਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All