ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

3.5 ਕਰੋੜ ਦੇ ਪੰਜ ਸੌ ਤੇ ਹਜ਼ਾਰ ਦੇ ਨੋਟ ਬਰਾਮਦ

ਇੱਥੋਂ ਦੇ ਸ਼ਾਲੀਮਾਰ ਬਾਗ ਖੇਤਰ ਵਿੱਚ 3.5 ਕਰੋੜ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ ਕੀਤੀ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3.5 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਪੁਰਾਣੇ 500 ਅਤੇ 1,000...
Advertisement

ਇੱਥੋਂ ਦੇ ਸ਼ਾਲੀਮਾਰ ਬਾਗ ਖੇਤਰ ਵਿੱਚ 3.5 ਕਰੋੜ ਰੁਪਏ ਦੀ ਪੁਰਾਣੀ ਕਰੰਸੀ ਜ਼ਬਤ ਕੀਤੀ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 3.5 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਪੁਰਾਣੇ 500 ਅਤੇ 1,000 ਰੁਪਏ ਦੇ ਨੋਟ ਜ਼ਬਤ ਕੀਤੇ ਹਨ। ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਤੋਂ ਬਾਅਦ ਮੁਲਜ਼ਮਾਂ ਨੂੰ ਸ਼ਾਲੀਮਾਰ ਬਾਗ ਮੈਟਰੋ ਸਟੇਸ਼ਨ ਗੇਟ ਨੰਬਰ 4 ਦੇ ਨੇੜੇ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਹਰਸ਼ ਵਾਸੀ ਰੋਹਿਣੀ, ਟੇਕ ਚੰਦ ਠਾਕੁਰ ਵਾਸੀ ਰੋਹਿਣੀ, ਲਕਸ਼ਯ ਵਾਸੀ ਬ੍ਰਿਜ ਪੁਰੀ ਅਤੇ ਵਿਪਨ ਕੁਮਾਰ ਵਾਸੀ ਫਿਰੋਜ਼ਸ਼ਾਹ ਰੋਡ ਵਜੋਂ ਹੋਈ ਹੈ। ਪੁਲੀਸ ਅਨੁਸਾਰ ਦੋ ਵਾਹਨ ਵੀ ਬਰਾਮਦ ਕੀਤੇ ਗਏ। ਪੁਲੀਸ ਦਾ ਕਹਿਣਾ ਹੈ ਕਿ ਇਹ ਗਰੋਹ ਧੋਖਾਧੜੀ ਦੀ ਯੋਜਨਾ ਬਣਾ ਰਿਹਾ ਸੀ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਨੋਟਾਂ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Show comments