ਰੂਸੀ ਰਾਸ਼ਟਰਪਤੀ ਪੁਤਿਨ 4 ਦਸੰਬਰ ਤੋਂ ਦੋ ਦਿਨਾਂ ਦੇ ਭਾਰਤ ਦੌਰੇ 'ਤੇ
ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ 4 ਤੋਂ 5 ਦਸੰਬਰ ਤੱਕ ਭਾਰਤ ਦਾ ਦੌਰਾ ਕਰਨਗੇ: MEA
Advertisement
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਦਸੰਬਰ ਤੋਂ ਦੋ ਦਿਨਾਂ ਲਈ ਭਾਰਤ ਦੇ ਦੌਰੇ ’ਤੇ ਆਉਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਲਾਨਾ ਸੰਮੇਲਨ ਵਾਰਤਾ ਕਰਨਗੇ। ਇਸ ਗੱਲਬਾਤ ਤੋਂ ਦੋ-ਪੱਖੀ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਨ ਨਤੀਜੇ ਨਿਕਲਣ ਦੀ ਉਮੀਦ ਹੈ।
ਵਿਦੇਸ਼ ਮੰਤਰਾਲੇ (ਐੱਮਈਏ) ਨੇ ਇਸ ਦੌਰੇ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਭਾਰਤ-ਰੂਸ ਦੀ ‘ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਭਾਈਵਾਲੀ’ ਨੂੰ ਹੋਰ ਮਜ਼ਬੂਤ ਕਰੇਗਾ।
Advertisement
ਇਸ ਵਿੱਚ ਕਿਹਾ ਗਿਆ ਹੈ, “ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ’ਤੇ, ਰੂਸੀ ਸੰਘ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ 4 ਤੋਂ 5 ਦਸੰਬਰ ਤੱਕ ਭਾਰਤ ਦੇ ਰਾਜ ਦੇ ਦੌਰੇ ’ਤੇ ਆਉਣਗੇ।”
Advertisement
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵੀ ਪੁਤਿਨ ਦਾ ਸਵਾਗਤ ਕਰਨਗੇ। ਇਸ ਦੌਰੇ ਦੌਰਾਨ ਰੂਸ ਯੂਕਰੇਨ ਜੰਗ ’ਤੇ ਵੀ ਗੱਲਬਾਤ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਰੂਸੀ ਰਾਸ਼ਟਰਪਤੀ ਆਖਰੀ ਵਾਰ 2021 ਵਿੱਚ ਨਵੀਂ ਦਿੱਲੀ ਆਏ ਸਨ।
Advertisement
×

