ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਜੂਨ
ਡੀਟੀਯੂ ਪਰਿਵਾਰ (ਦਿੱਲੀ ਯੂਨੀਵਰਸਿਟੀ ਆਫ਼ ਟੈਕਨਾਲੋਜੀ ਦਿੱਲੀ) ਨੇ ਮਸ਼ਹੂਰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਅਚਾਨਕ ਮੌਤ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਪ-ਕੁਲਪਤੀ ਪ੍ਰੋ. ਯੋਗੇਸ਼ ਸਿੰਘ ਨੇ ਕਿਹਾ ਕਿ ਸੁਸ਼ਾਂਤ ਸਿੰਘ ਰਾਜਪੂਤ ਡੀਟੀਯੂ (ਪਹਿਲਾਂ ਡੀਸੀਈ) ਦਾ ਵਿਦਿਆਰਥੀ ਰਿਹਾ ਸੀ। ਉਨ੍ਹਾਂ ਦੱਸਿਆ ਕਿ ਉਹ ਡੀਟੀਯੂ-ਡੀਸੀਈ ਦੇ 2003 ਬੈਚ ’ਚ ਮਕੈਨੀਕਲ ਇੰਜੀਨੀਅਰਿੰਗ ਦਾ ਵਿਦਿਆਰਥੀ ਸੀ। ਉਸ ਨੇ ਸਤੰਬਰ 2019 ਵਿੱਚ ਡੀਟੀਯੂ ਦਾ ਦੌਰਾ ਵੀ ਕੀਤਾ ਸੀ।