‘ਸਫ਼ਰ-ਏ-ਪੰਜਾਬੀ 2025’ ਨੌਂ ਨੂੰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ‘ਸਫ਼ਰ-ਏ-ਪੰਜਾਬੀ 2025’ ਨੌ ਸਤੰਬਰ 2025 ਮੰਗਲਵਾਰ ਨੂੰ ਸਵੇਰੇ ਨੌ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਕਰਵਾਇਆ ਜਾ ਰਿਹਾ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ‘ਸਫ਼ਰ-ਏ-ਪੰਜਾਬੀ 2025’ ਨੌ ਸਤੰਬਰ 2025 ਮੰਗਲਵਾਰ ਨੂੰ ਸਵੇਰੇ ਨੌ ਵਜੇ ਤੋਂ ਸ਼ਾਮ ਪੰਜ ਵਜੇ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਕਰਵਾਇਆ ਜਾ ਰਿਹਾ ਹੈ। ਇਹ ਮਹਾਨ ਸਮਾਗਮ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਮੋਲ ਸਾਥੀ ਸ਼ਹੀਦਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ। ਕਾਲਕਾ ਨੇ ਦੱਸਿਆ ਕਿ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਵੱਖ-ਵੱਖ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਅਤੇ ਖਾਲਸਾ ਸਕੂਲਾਂ ਦੇ ਹੋਣਹਾਰ ਵਿਦਿਆਰਥੀ ਮਾਂ ਬੋਲੀ ਪੰਜਾਬੀ ਨੂੰ ਰੌਸ਼ਨ ਕਰਨ ਦਾ ਪ੍ਰਦਰਸ਼ਨ ਕਰਨਗੇ।
Advertisement
Advertisement