ਸਾਹਨੀ ਵੱਲੋਂ ਸੰਸਦ ਮੈਂਬਰਾਂ ਨੂੰ ਪੰਜਾਬ ਲਈ ਫੰਡ ਭੇਜਣ ਦੀ ਅਪੀਲ
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ੍ਹਾਂ ਨੂੰ ਅਤਿ ਗੰਭੀਰ ਆਫ਼ਤ ਐਲਾਨੇ ਜਾਣ ਦਾ ਸਵਾਗਤ ਕੀਤਾ ਹੈ। ਡਾ. ਸਾਹਨੀ ਨੇ ਵੀ ਕੇਂਦਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਪੰਜਾਬ ਦੇ ਹੜ੍ਹਾਂ...
Advertisement
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ੍ਹਾਂ ਨੂੰ ਅਤਿ ਗੰਭੀਰ ਆਫ਼ਤ ਐਲਾਨੇ ਜਾਣ ਦਾ ਸਵਾਗਤ ਕੀਤਾ ਹੈ। ਡਾ. ਸਾਹਨੀ ਨੇ ਵੀ ਕੇਂਦਰ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਪੰਜਾਬ ਦੇ ਹੜ੍ਹਾਂ ਨੂੰ ਤੁਰੰਤ ਰਾਸ਼ਟਰੀ ਆਫ਼ਤ ਐਲਾਨਿਆ ਜਾਵੇ ਅਤੇ ਹੜ੍ਹ ਰਾਹਤ ਲਈ ਪੰਜਾਬ ਨੂੰ ‘ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ’ (ਐੱਮ.ਪੀ.ਐੱਲ.ਏ.ਡੀ.) ਤਹਿਤ ਫੰਡ ਜਾਰੀ ਕਰਨ ਦੀ ਆਗਿਆ ਦਿੱਤੀ ਜਾਵੇ, ਤਾਂ ਜੋ ਲਗਪਗ 2,300 ਪਿੰਡਾਂ ਵਿੱਚ ਹੋਈ ਤਬਾਹੀ ਦਾ ਤੁਰੰਤ ਹੱਲ ਕੀਤਾ ਜਾ ਸਕੇ। ਡਾ. ਸਾਹਨੀ ਨੇ ਦੱਸਿਆ ਕਿ ਇਸ ਸੂਚੀ ਦੇ ਨਾਲ ਭਾਰਤ ਦੇ ਸਾਰੇ ਸੰਸਦ ਮੈਂਬਰ ਹੁਣ ਐੱਮ.ਪੀ.ਐੱਲ.ਏ.ਡੀ. ਰਾਹੀਂ ਪੰਜਾਬ ਹੜ੍ਹ ਰਾਹਤ ਵਿੱਚ ਯੋਗਦਾਨ ਪਾਉਣ ਲਈ ਅਧਿਕਾਰਤ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਰੇ ਸਾਥੀ ਸੰਸਦ ਮੈਂਬਰਾਂ ਨੂੰ ਇਸ ਵਿੱਚ ਯੋਗਦਾਨ ਪਾਉਣ ਲਈ ਅਪੀਲ ਕਰ ਰਹੇ ਹਨ।
Advertisement
Advertisement
×