ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਹਨੀ ਨੇ ਐੱਮਐੱਸਪੀ ਕਮੇਟੀ ਰਿਪੋਰਟ ਵਿੱਚ ਦੇਰ ’ਤੇ ਚਿੰਤਾ ਪ੍ਰਗਟਾਈ

ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜੁਲਾਈ 2022 ਵਿੱਚ ਸਰਕਾਰ ਵੱਲੋਂ ਐੱਮਐੱਸਪੀ ਵਿਧੀ ’ਚ ਸੁਧਾਰਾਂ, ਫਸਲੀ ਵਿਭਿੰਨਤਾ ਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਣਾਈ ਗਈ ਕਮੇਟੀ ਦੇ ਕੰਮਕਾਜ ’ਤੇ ਚਿੰਤਾ ਪ੍ਰਗਟ ਕੀਤੀ। ਰਾਜ ਸਭਾ ਵਿੱਚ...
Advertisement

ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਜੁਲਾਈ 2022 ਵਿੱਚ ਸਰਕਾਰ ਵੱਲੋਂ ਐੱਮਐੱਸਪੀ ਵਿਧੀ ’ਚ ਸੁਧਾਰਾਂ, ਫਸਲੀ ਵਿਭਿੰਨਤਾ ਤੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਣਾਈ ਗਈ ਕਮੇਟੀ ਦੇ ਕੰਮਕਾਜ ’ਤੇ ਚਿੰਤਾ ਪ੍ਰਗਟ ਕੀਤੀ। ਰਾਜ ਸਭਾ ਵਿੱਚ ਡਾ. ਸਾਹਨੀ ਵੱਲੋਂ ਪੁੱਛੇ ਗਏ ਇੱਕ ਸਵਾਲ ਵਿੱਚ, ਖੇਤੀਬਾੜੀ ਰਾਜ ਮੰਤਰੀ ਨੇ ਦੱਸਿਆ ਕਿ ਜੁਲਾਈ 2022 ਵਿੱਚ ਕਮੇਟੀ ਦੇ ਗਠਨ ਤੋਂ ਬਾਅਦ, 6 ਮੁੱਖ ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰੀਮੀਅਰ ਐਗਰੀਕਲਚਰ ਯੂਨੀਵਰਸਿਟੀ, ਪੀਏਯੂ ਲੁਧਿਆਣਾ ਦੇ ਵਾਈਸ ਚਾਂਸਲਰ ਅਤੇ ਪੰਜਾਬ ਦੇ ਖੇਤੀਬਾੜੀ ਸਕੱਤਰ ਨੂੰ ਇੱਕ ਪ੍ਰਮੁੱਖ ਖੇਤੀਬਾੜੀ ਰਾਜ ਹੋਣ ਕਰਕੇ ਕਮੇਟੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਦੌਰਾਨ ਕਮੇਟੀ ਜਾਂ ਇੱਥੋਂ ਤੱਕ ਕਿ ਕਿਸੇ ਵੀ ਸਬ-ਕਮੇਟੀ ਦੀ ਕੋਈ ਮੀਟਿੰਗ ਨਹੀਂ ਹੋਈ।

Advertisement
Advertisement