ਸੈਨਿਕ ਵਿਹਾਰ ਵਾਸੀ ਅਕਾਲੀ ਦਲ ’ਚ ਸ਼ਾਮਲ

ਸਰਨਾ ਭਰਾਵਾਂ ਨੂੰ ਲੱਗਿਆ ਝਟਕਾ; ਦਿੱਲੀ ਇਕਾਈ ਦੇ ਪ੍ਰਧਾਨ ਕਾਲਕਾ ਨੇ ਸਵਾਗਤ ਕੀਤਾ

ਸੈਨਿਕ ਵਿਹਾਰ ਵਾਸੀ ਅਕਾਲੀ ਦਲ ’ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਸੈਨਿਕ ਵਿਹਾਰ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਅਗਸਤ

ਸਰਨਾ ਭਰਾਵਾਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ਾਲੀਮਾਰ ਬਾਗ ਵਾਰਡ ਦੇ ਸੈਨਿਕ ਵਿਹਾਰ ਖੇਤਰ ਤੋਂ ਸਮਾਰਟੀ ਚੱਢਾ, ਜਸਪਾਲ ਸਿੰਘ ਔਲਖ ਸਮੇਤ ਕਈ ਲੋਕ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ। ਸਿਰਸਾ ਵੱਲੋਂ ਸਮਾਰਟੀ ਚੱਢਾ ਨੂੰ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿਖੇ ਬਤੌਰ ਵਾਈਸ ਚੇਅਰਮੈਨ ਦਾ ਨਿਯੁਕਤੀ ਪੱਤਰ ਵੀ ਸੌਂਪਿਆ ਗਿਆ। ਜਸਪਾਲ ਸਿੰਘ ਔਲਖ ਨੂੰ ਗੁਰੂ ਤੇਗ ਬਹਾਦੁਰ ਇੰਸਟੀਚਿਊਟ ਨਾਨਕ ਪਿਆਊ ਸਾਹਿਬ ਵਿੱਚ ਵਾਈਸ ਚੇਅਰਮੈਨ, ਮਨਮੋਹਨ ਸਿੰਘ ਭਾਟੀਆ ਨੂੰ ਪਰਚੇਜ਼ ਸਬ ਕਮੇਟੀ ਵਿੱਚ ਚੇਅਰਮੈਨ ਬਣਾਇਆ ਗਿਆ ਹੈ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਬਜੀਤ ਸਿੰਘ ਵਿਰਕ, ਜਗਦੀਪ ਸਿੰਘ ਕਾਹਲੋਂ, ਪਰਮਜੀਤ ਸਿੰਘ ਚੰਢੋਕ ਵੀ ਮੌਜੁਦ ਰਹੇ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਮੈਂਬਰਾਂ ਨੇ ਕਿਹਾ ਕਿ ਉਹ ਮੌਜੂਦਾ ਕਮੇਟੀ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਦੀ ਟੀਮ ਵੱਲੋਂ ਦੀਆਂ ਸੇਵਾਵਾਂ ਤੋਂ ਪ੍ਰਭਾਵਿਤ ਹੋਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All