DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sajjan Kumar dies: ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਸਫ਼ਦਰਜੰਗ ਹਸਪਤਾਲ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਹਸਪਤਾਲ ਵੱਲੋਂ...

  • fb
  • twitter
  • whatsapp
  • whatsapp
Advertisement

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ। ਸਫ਼ਦਰਜੰਗ ਹਸਪਤਾਲ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਹਸਪਤਾਲ ਵੱਲੋਂ ਅਜੇ ਤੱਕ ਉਨ੍ਹਾਂ ਦੀ ਮੌਤ ਦੇ ਕਾਰਨਾਂ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ 17 ਦਸੰਬਰ 2018 ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਪੰਜ ਸਿੱਖਾਂ ਦੇ ਕਤਲ ਅਤੇ ਇੱਕ ਗੁਰਦੁਆਰੇ ਨੂੰ ਸਾੜਨ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਸਨ। ਇਸ ਤੋਂ ਇਲਾਵਾ, ਫਰਵਰੀ 2025 ਵਿੱਚ ਦਿੱਲੀ ਦੀ ਇੱਕ ਹੋਰ ਅਦਾਲਤ ਨੇ ਵੀ ਦੰਗਿਆਂ ਦੌਰਾਨ ਦੋ ਸਿੱਖ ਵਿਅਕਤੀਆਂ ਦੇ ਕਤਲ ਨਾਲ ਜੁੜੇ ਇੱਕ ਵੱਖਰੇ ਮਾਮਲੇ ਵਿੱਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।

Advertisement

ਸੱਜਣ ਕੁਮਾਰ ਤਿੰਨ ਵਾਰ ਲੋਕ ਸਭਾ ਮੈਂਬਰ ਰਹੇ ਸਨ ਅਤੇ ਉਨ੍ਹਾਂ ਨੇ ਆਊਟਰ ਦਿੱਲੀ ਹਸਲਕੀ ਦੀ ਨੁਮਾਇੰਦਗੀ ਕੀਤੀ ਸੀ। ਉਹ ਕਾਂਗਰਸ ਪਾਰਟੀ ਦੇ ਇੱਕ ਪ੍ਰਮੁੱਖ ਆਗੂ ਵਜੋਂ ਜਾਣੇ ਜਾਂਦੇ ਸਨ, ਪਰ 2018 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

Advertisement

Advertisement
×