DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਕੇਤ ਅਦਾਲਤ ਦੇ ਵਕੀਲਾਂ ਨੇ ਹੜਤਾਲ ਰੱਦ ਕੀਤੀ

ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਨਾਲ ਮੀਟਿੰਗ ਮਗਰੋਂ ਫੈਸਲਾ

  • fb
  • twitter
  • whatsapp
  • whatsapp
Advertisement

ਸਾਕੇਤ ਅਦਾਲਤ ਦੇ ਵਕੀਲਾਂ ਤੇ ਕਰਮਚਾਰੀਆਂ ਨੇ ਕਥਿਤ ਤੌਰ ’ਤੇ ਕੰਮ ਦੇ ਬਹੁਤ ਜ਼ਿਆਦਾ ਬੋਝ ਕਾਰਨ ਇੱਕ ਸਹਿਕਰਮੀ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਵਿਰੋਧ ਵਿੱਚ ਹੜਤਾਲ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨਾਲ ਹੋਈ ਇੱਕ ਮੀਟਿੰਗ ਤੋਂ ਬਾਅਦ ਲਿਆ ਗਿਆ।

ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਕਰਮਚਾਰੀ ਕਲਿਆਣ ਸੰਘ ਨੇ ਦੱਸਿਆ ਕਿ ਦੋ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਜਸਟਿਸ ਉਪਾਧਿਆਏ ਨੇ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਦੇ ਸਬੰਧ ਵਿੱਚ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਨ੍ਹਾਂ ਮੰਗਾਂ ਵਿੱਚ ਕੰਮ ਦੇ ਬੋਝ ਨੂੰ ਘਟਾਉਣ ਲਈ ਹੋਰ ਅਦਾਲਤੀ ਕਰਮਚਾਰੀਆਂ ਦੀ ਭਰਤੀ ਕਰਨਾ ਵੀ ਸ਼ਾਮਲ ਹੈ। ਪੁਲੀਸ ਨੇ ਦੱਸਿਆ ਕਿ ਜੱਜ ਨੰਦਨੀ ਗਰਗ ਦੀ ਅਦਾਲਤ ਦੇ ਕਮਰਾ ਨੰਬਰ 27 ਵਿੱਚ ਤਾਇਨਾਤ ਪ੍ਰਸ਼ਾਸਨਿਕ ਕਲਰਕ ਹਰੀਸ਼ ਸਿੰਘ ਮਹਾਰ ਨੇ ਸ਼ੁੱਕਰਵਾਰ ਸਵੇਰੇ ਸਾਕੇਤ ਕੋਰਟ ਕੰਪਲੈਕਸ ਦੇ ਬਲਾਕ ਏ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਸੀ। ਮਹਾਰ 60 ਫੀਸਦੀ ਦਿਵਿਆਂਗ ਸਨ ਤੇ ਫਰੀਦਾਬਾਦ ਦੇ ਰਹਿਣ ਵਾਲੇ ਸਨ। ਉਹ ਪਿਛਲੇ ਤਿੰਨ ਮਹੀਨਿਆਂ ਤੋਂ ਸਾਕੇਤ ਅਦਾਲਤ ਵਿੱਚ ਕੰਮ ਕਰ ਰਹੇ ਸਨ। ਮਹਾਰ ਨੇ ਇੱਕ ਖ਼ੁਦਕੁਸ਼ੀ ਨੋਟ ਛੱਡਿਆ ਹੈ, ਜਿਸ ਵਿੱਚ ਉਨ੍ਹਾਂ ਨੇ ਅਸਹਿ ਕੰਮ ਦੇ ਦਬਾਅ ਤੇ ਮਾਨਸਿਕ ਪਰੇਸ਼ਾਨੀ ਨੂੰ ਇਸ ਖੌਫ਼ਨਾਕ ਕਦਮ ਦਾ ਕਾਰਨ ਦੱਸਿਆ ਹੈ। ਇਸ ਘਟਨਾ ਤੋਂ ਬਾਅਦ ਅਦਾਲਤ ਕੰਪਲੈਕਸ ਅੰਦਰ ਭਾਰੀ ਰੋਸ ਫੈਲ ਗਿਆ ਸੀ ਤੇ ਕਰਮਚਾਰੀਆਂ ਨੇ ਕੰਮ ਦਾ ਬਾਈਕਾਟ ਕਰਕੇ ਹੜਤਾਲ ਦਾ ਐਲਾਨ ਕੀਤਾ ਸੀ।

Advertisement

Advertisement
Advertisement
×