ਗੁਹਾਟੀ: ਪੀਪੀਈ ਕਿੱਟਾਂ ਮਹਿੰਗੇ ਭਾਅ ’ਤੇ ਸਪਲਾਈ ਕਰਨ ਦੇ ਲੱਗੇ ਦੋਸ਼ਾਂ ਨੂੰ ਆਧਾਰਹੀਣ ਕਰਾਰ ਦਿੰਦਿਆਂ ਅਸਾਮ ਦੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਾਣਹਾਨੀ ਦਾ ਕੇਸ ਕੀਤਾ ਹੈ। ਇਹ ਕੇਸ ਕਾਮਰੂਪ ਰੂਰਲ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਦਰਜ ਕਰਵਾਇਆ ਗਿਆ ਹੈ ਜਿਸ ’ਤੇ 22 ਜੁਲਾਈ ਨੂੰ ਸੁਣਵਾਈ ਹੋਵੇਗੀ। ਮੁੱਖ ਮੰਤਰੀ ਸਰਮਾ ਦੀ ਪਤਨੀ ਰਿੰਕੀ ਭੂਇਯਨ ਸਰਮਾ ਨੇ ਵੀ ਸਿਸੋਦੀਆ ਖ਼ਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਦਾ ਕੇਸ ਕੀਤਾ ਹੋਇਆ ਹੈ। -ਪੀਟੀਆਈ