ਸਰਕਾਰ ਦੇ ਇਸ਼ਾਰੇ ’ਤੇ ਸਰਨਾ ਭਰਾਵਾਂ ਨੇ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕੀਤਾ: ਸਿਰਸਾ

ਸਰਕਾਰ ਦੇ ਇਸ਼ਾਰੇ ’ਤੇ ਸਰਨਾ ਭਰਾਵਾਂ ਨੇ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕੀਤਾ: ਸਿਰਸਾ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਨਜਿੰਦਰ ਸਿੰਘ ਸਿਰਸਾ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਅਪਰੈਲ

ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਰਨਾ ਭਰਾਵਾਂ ਨੇ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਤੇ ਸਿੱਖਾਂ ਦਾ ਵਿਰੋਧ ਕੀਤਾ ਹੈ ਤੇ ਇਸ ਗੁਸਤਾਖੀ ਲਈ ਸਿੱਖ ਕੌਮ ਕਦੇ ਵੀ ਸਰਨਾ ਭਰਾਵਾਂ ਨੁੰ ਮੁਆਫ਼ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੇ ਆਗੂ ਤੇਜਿੰਦਰ ਸਿੰਘ ਬੱਗਾ ਵੱਲੋਂ ਸੋਸ਼ਲ ਮੀਡੀਆ ’ਤੇ ਸ਼ਰ੍ਹੇਆਮ ਟਿੱਪਣੀ ਕੀਤੀ ਗਈ ਹੈ ਕਿ ਮੌਜੂਦਾ ਚੋਣਾਂ ਵਿਚ ਸਰਨਾ ਭਰਾਵਾਂ ਤੇ ਭਾਜਪਾ ਦਾ ਗਠਜੋੜ ਜਿੱਤੇਗਾ। ਬੱਗਾ ਨੇ ਕੁਲਵੰਤ ਸਿੰਘ ਬਾਠ ਨੂੰ ਟਿਕਟ ਦੇਣ ਲਈ ਸਰਨਾ ਭਰਾਵਾਂ ਦਾ ਧੰਨਵਾਦ ਵੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਗਠਜੋੜ ਹੁਣ ਤੱਕ ਲੁਕਵੇਂ ਤੌਰ ’ਤੇ ਕੰਮ ਕਰ ਰਿਹਾ ਸੀ, ਭਾਜਪਾ ਆਗੂ ਨੇ ਆਪ ਹੀ ਉਸ ਨੂੰ ਜਨਤਕ ਕਰ ਦਿੱਤਾ ਹੈ। ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਨਾ ਭਰਾ ਕਹਿ ਰਹੇ ਹਨ ਕਿ ਦਿੱਲੀ ਗੁਰਦੁਆਰਾ ਕਮੇਟੀ ਦਾ ਕਿਸਾਨਾਂ ਨਾਲ ਕੋਈ ਲੈਣ ਦੇਣ ਨਹੀਂ ਹੈ ਤੇ ਇਹ ਸਰਕਾਰ ਤੇ ਕਿਸਾਨਾਂ ਦਾ ਆਪਸੀ ਮਸਲਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰੀ ਦੁਨੀਆਂ ਵੇਖ ਰਹੀ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਕਿਸਾਨਾਂ ਦੀ ਸੇਵਾ ਕਰ ਰਹੀ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਹਿਲਾਂ ਸਰਨਾ ਭਰਾ ਇਹ ਕਹਿੰਦੇ ਸਨ ਕਿ 1984 ਦੇ ਕਤਲੇਆਮ ਦੇ ਕੇਸ ਹੁਣ ਖਤਮ ਹੋ ਗਏ ਹਨ ਤੇ ਦੋਸ਼ੀਆਂ ਨੂੰ ਮੁਆਫ਼ ਕਰ ਦਿਓ ਤੇ ਹੁਣ ਕਹਿਣ ਲੱਗ ਪਏ ਹਨ ਕਿ ਕਿਸਾਨਾਂ ਨਾਲ ਸਾਡਾ ਕੋਈ ਲੈਣ ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਇਕ ਸੋਚੀ ਸਮਝੀ ਸਾਜ਼ਿਸ਼ ਹੈ ਜਿਸ ਨੂੰ ਸਰਨਾ ਭਰਾ ਅਮਲੀ ਜਾਮਾ ਪਾ ਰਹੇ ਹਨ। ਦੋਵਾਂ ਆਗੂਆਂ ਨੇ ਕਿਹਾ ਕਿ ਸਰਨਾ ਤੇ ਜੀਕੇ ਭਾਵੇਂ ਵੱਖੋ ਵੱਖ ਚੋਣਾਂ ਲੜਨ ਦਾ ਡਰਾਮਾ ਕਰ ਰਹੇ ਹਨ ਪਰ ਅਸਲ ਵਿਚ ਦੋਵੇਂ ਇਕ ਹਨ ਤੇ ਸਰਕਾਰਾਂ ਨਾਲ ਰਲੇ ਹੋੲੇ ਹਨ।

ਮੌਜੂਦਾ ਕਮੇਟੀ ਨੇ ਗੋਲਕਾਂ ਖੁਰਦ-ਬੁਰਦ ਕੀਤੀਆਂ: ਸਰਨਾ

ਉਧਰ ਪੰਜਾਬੀ ਬਾਗ਼ ਤੋਂ ਸ੍ਰੀ ਸਿਰਸਾ ਖ਼ਿਲਾਫ਼ ਚੋਣ ਮੈਦਾਨ ਵਿੱਚ ਡਟੇ ਹਰਵਿੰਦਰ ਸਿੰਘ ਸਰਨਾ ਨੇ ਦੋਸ਼ਾਂ ਨੂੰ ਮੁੱਢੋਂ ਹੀ ਰੱਦ ਕਰਦੇ ਹੋਏ ਕਿਹਾ ਕਿ ਇਹ ਧਾਰਮਿਕ ਚੋਣਾਂ ਹਨ ਤੇ ਗੁਰਦੁਆਰਿਆਂ ਦੀ ਹੀ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਉਲਟਾ ਕਿਹਾ ਕਿ ਮੌਜੂਦਾ ਕਮੇਟੀ ਨੇ ਗੋਲਕਾਂ ਖੁਰਦ-ਬੁਰਦ ਕੀਤੀਆਂ ਤੇ ਸਕੂਲਾਂ ਦਾ ਕਾਫ਼ੀ ਨੁਕਸਾਨ ਕੀਤਾ ਤੇ ਇਸ ਤਰ੍ਹਾਂ ਕੌਮ ਦੀ ਪਿੱਠ ਵਿੱਚ ਛੁਰਾ ਮਾਰਿਆ। ਮਨਜੀਤ ਸਿੰਘ ਜੀਕੇ ਨਾਲ ਰਲ਼ੇ ਹੋਣ ਬਾਰੇ ਉਨ੍ਹਾਂ ਕਿਹਾ ਕਿ ਸ੍ਰੀ ਜੀਕੇ ਦੀਆਂ ਵੀ ਉਹ ਚੋਣ ਪ੍ਰਚਾਰ ਦੌਰਾਨ ਧੱਜੀਆਂ ਉਡਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All