Sarna ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕਰਨ: ਰਾਜਪੂਤ
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਬੁਲਾਰੇ ਚਰਨਜੀਤ ਸਿੰਘ ਰਾਜਪੂਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੀ ਮੰਗ ਕਰਨ ਦੀ ਥਾਂ ਸੰਗਤ ਨੂੰ ਇਹ ਦੱਸਣ ਕਿ ਉਨ੍ਹਾਂ ਕਦੇ ਵੀ ਸ਼੍ਰੋਮਣੀ ਕਮੇਟੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਬੁਲਾਰੇ ਚਰਨਜੀਤ ਸਿੰਘ ਰਾਜਪੂਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦੀ ਮੰਗ ਕਰਨ ਦੀ ਥਾਂ ਸੰਗਤ ਨੂੰ ਇਹ ਦੱਸਣ ਕਿ ਉਨ੍ਹਾਂ ਕਦੇ ਵੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਖੁਦ ਇਹ ਮੰਗ ਕਰਨ ਕਿ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਪਹਿਲਾਂ ਕਰਵਾਈਆਂ ਜਾਣ।ਬੁਲਾਰੇ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਰਮਜੀਤ ਸਿੰਘ ਸਰਨਾ ਇਹ ਭੁੱਲ ਰਹੇ ਹਨ ਕਿ 2013 ਤੋਂ ਸੰਗਤ ਦਿੱਲੀ ਕਮੇਟੀ ਚੋਣਾਂ ਵਿਚ ਉਨ੍ਹਾਂ ਨੂੰ ਨਕਾਰਦੀ ਆ ਰਹੀ ਹੈ ਕਿਉਂਕਿ ਉਨ੍ਹਾਂ ਨੇ ਕਮੇਟੀ ਦੇ ਪ੍ਰਧਾਨ ਰਹਿੰਦਿਆਂ ਹਮੇਸ਼ਾ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਥਿਤ ਸਨਮਾਨਤ ਕੀਤਾ ਅਤੇ ਕਤਲੇਆਮ ਪੀੜਤਾਂ ਨੂੰ ਇਨਸਾਫ ਦੁਆਉਣ ਦੀ ਲੜਾਈ ਨਹੀਂ ਲੜੀ। ਉਨ੍ਹਾਂ ਕਿਹਾ ਕਿ ਸਰਨਾ ਸੰਗਤ ਨੂੰ ਇਹ ਵੀ ਦੱਸਣ ਕਿ ਉਨ੍ਹਾਂ ਕਦੇ ਅਕਾਲ ਤਖ਼ਤ ’ਤੇ ਸ਼ਿਕਾਇਤ ਕਰ ਕੇ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਦੋਂ ਇੰਨੇ ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ ਤਾਂ ਪਰਮਜੀਤ ਸਿੰਘ ਸਰਨਾ ਨੇ ਇਸ ਮਾਮਲੇ ਵਿਚ ਕਦੇ ਆਵਾਜ਼ ਕਿਉਂ ਬੁਲੰਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਦਿੱਲੀ ਸਰਕਾਰ ਨੇ ਕਰਵਾਉਣੀਆਂ ਹਨ ਜਿਸ ਵਾਸਤੇ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾ ਤਿਆਰ ਬਰ ਤਿਆਰ ਹੈ।

