ਸਰਨਾ ਗੁਰਦੁਆਰਿਆਂ ’ਤੇ ਸਰਕਾਰੀ ਕਬਜ਼ਾ ਕਰਵਾਉਣਾ ਚਾਹੁੰਦੈ: ਸਿਰਸਾ

ਦਿੱਲੀ ਕਮੇਟੀ ਵੱਲੋਂ ਕੌਮ ਦੀ ਚੜ੍ਹਦੀ ਕਲਾ ਤੇ ਪੰਥਕ ਹਿੱਤਾਂ ਸਬੰਧੀ ਕਨਵੈਨਸ਼ਨ

ਸਰਨਾ ਗੁਰਦੁਆਰਿਆਂ ’ਤੇ ਸਰਕਾਰੀ ਕਬਜ਼ਾ ਕਰਵਾਉਣਾ ਚਾਹੁੰਦੈ: ਸਿਰਸਾ

ਦਿੱਲੀ ਕਮੇਟੀ ਵੱਲੋਂ ਕਰਵਾਈ ਗਈ ਕਨਵੈਸ਼ਨ ਵਿੱਚ ਸ਼ਮੂਲੀਅਤ ਕਰਦੇ ਹੋਏ ਸਿੱਖ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਅਕਤੂਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਰਮਜੀਤ ਸਿੰਘ ਸਰਨਾ ਵੱਲੋਂ ਗੁਰਦੁਆਰਾ ਪ੍ਰਬੰਧਾਂ ’ਤੇ ਸਰਕਾਰ ਦਾ ਕਬਜ਼ਾ ਕਰਵਾਉਣ ਦੀ ਕੋਸ਼ਿਸ਼ ਨਰੈਣੂ ਮਹੰਤਾਂ ਦੇ ਬਰਾਬਰ ਦਾ ਯਤਨ ਹੈ। ਉਹ ਅੱਜ ਇਥੇ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਕਰਵਾਏ ਕੌਮ ਦੀ ਚੜ੍ਹਦੀਕਲਾ ਅਤੇ ਪੰਥਕ ਹਿੱਤਾਂ ਲਈ ਸੰਗਤੀ ਵਿਚਾਰਾਂ ਪ੍ਰੋਗਰਾਮ ਨੁੰ ਸੰਬੋਧਨ ਕਰ ਰਹੇ ਸਨ। ਸਿਰਸਾ ਨੇ ਇਸ ਪ੍ਰੋਗਰਾਮ ਵਿਚ ਪਰਮਜੀਤ ਸਿੰਘ ਸਰਨਾ ਵੱਲੋਂ ਸਰਕਾਰ ਨੂੰ ਲਿਖੀ ਚਿੱਠੀ ਪੜ੍ਹ ਕੇ ਸੁਣਾਈ, ਜਿਸ ਵਿਚ ਸਰਨਾ ਨੇ ਸਰਕਾਰ ਨੂੰ ਗੁਰਦੁਆਰਾ ਪ੍ਰਬੰਧ ਆਪਣੇ ਅਧੀਨ ਲੈਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਅਨੇਕਾਂ ਸ਼ਹਾਦਤਾਂ ਦੇ ਕੇ ਅਤੇ ਹਜ਼ਾਰਾਂ ਸਿੱਖਾਂ ਨੇ ਜੇਲ੍ਹਾਂ ਕੱਟ ਕੇ ਗੁਰਦੁਆਰਾ ਪ੍ਰਬੰਧਾਂ ਵਿਚੋਂ ਨਰੈਣੂ ਮਹੰਤਾਂ ਦਾ ਕਬਜ਼ਾ ਖਤਮ ਕਰਵਾਇਆ ਤੇ ਪਰਮਜੀਤ ਸਿੰਘ ਸਰਨਾ ਮੁੜ ਤੋਂ ਗੁਰਧਾਮਾਂ ਅਤੇ ਗੁਰਦੁਆਰਾ ਪ੍ਰਬੰਧ ’ਤੇ ਸਰਕਾਰਾਂ ਦਾ ਕਬਜ਼ਾ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਸਪੱਸ਼ਟ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਕੋਈ ਵੀ ਸ਼ਹਾਦਤ ਦੇਣ ਲਈ ਤਿਆਰ ਹੈ ਪਰ ਗੁਰਧਾਮਾਂ ’ਤੇ ਸਰਕਾਰ ਦਾ ਕਬਜ਼ਾ ਕਿਸੇ ਵੀ ਸੂਰਤ ਅੰਦਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਚੁਣੇ ਦਿੱਲੀ ਕਮੇਟੀ ਦੇ ਅਕਾਲੀ ਦਲ ਦੇ 30 ਮੈਂਬਰ ਇਸ ਵਾਸਤੇ ਲੋੜ ਪਈ ਤਾਂ ਆਪਣੀ ਜਾਨ ਤੱਕ ਦੀ ਕੁਰਬਾਨੀ ਦੇਣ ਵਾਸਤੇ ਤਿਆਰ ਹਨ। ਉਨ੍ਹਾਂ ਕਿਹਾ ਕਿ ਅਸੀਂ ਸਭ ਕੁਝ ਬਰਦਾਸ਼ਤ ਕਰ ਸਕਦੇ ਹਾਂ ਪਰ ਗੁਰੂ ਘਰਾਂ ਅਤੇ ਗੁਰਦੁਆਰਾ ਪ੍ਰਬੰਧਾਂ ’ਤੇ ਸਰਕਾਰ ਦਾ ਕਬਜ਼ਾ ਬਰਦਾਸ਼ਤ ਨਹੀਂ ਕਰ ਸਕਦੇ। ਇਸ ਮੌਕੇ ਸਿਰਸਾ ਨੇ ਤਿੰਨ ਮਤੇ ਵੀ ਪੇਸ਼ ਕੀਤੇ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਦਿੱਲੀ ਕਮੇਟੀ ਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਅਪੀਲ ’ਤੇ ਸਰਕਾਰਾਂ ਨੂੰ ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ਵਿਚ ਦਖਲ ਕਰਨ ਵਿਰੁੱਧ ਦਿੱਤੀ ਚਿਤਾਵਨੀ ਦੇ ਧੰਨਵਾਦ ਦਾ ਮਤਾ ਸੀ। ਇਕ ਹੋਰ ਮਤੇ ਰਾਹੀਂ ਦਿੱਲੀ ਕਮੇਟੀ ਨੇ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਿੱਖ ਕੌਮ ਕਿਸੇ ਵੀ ਸੂਰਤ ਵਿਚ ਗੁਰੂ ਘਰਾਂ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਸਰਕਾਰ ਦਾ ਦਖਲ ਬਰਦਾਸ਼ਤ ਨਹੀਂ ਕਰੇਗੀ। ਤੀਜੇ ਮਤੇ ਰਾਹੀਂ ਸੰਗਤਾਂ ਨੇ ਕਿਸਾਨਾਂ ਤੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਅੰਦਰ ਦਾਖਲ ਹੋਣ ਤੋਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ। ਸਿਰਸਾ ਨੇ ਇਸ ਮੌਕੇ ਸੰਗਤਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਤੀਜੀ ਵਾਰ ਮੌਜੂਦਾ ਟੀਮ ਨੂੰ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All