ਸਰਨਾ ਦੇ ਕਰੀਬੀ ਅਕਾਲੀ ਦਲ ਵਿੱਚ ਸ਼ਾਮਲ

ਸਰਨਾ ਦੇ ਕਰੀਬੀ ਅਕਾਲੀ ਦਲ ਵਿੱਚ ਸ਼ਾਮਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਅਗਸਤ

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਉਸ ਸਮੇਂ ਜ਼ੋਰਦਾਰ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਬੇਹੱਦ ਕਰੀਬੀ ਤੇ ਪੱਤਰਕਾਰਾਂ ਨੂੰ ਕਾਨੂੰਨੀ ਨੋਟਿਸ ਜਾਰੀ ਕਰਨ ਵਿੱਚ ਮਾਹਰ ਕੁਲਵਿੰਦਰ ਸਿੰਘ ਉਨ੍ਹਾਂ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਜੀ ਆਇਆਂ ਕਹਿੰਦਿਆਂ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕੁਲਵਿੰਦਰ ਸਿੰਘ ਨੂੰ ਆਪਣਾ ਲੀਗਲ ਐਡਵਾਈਜ਼ਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਕਾਲਕਾ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਕਿਸੇ ਸਮੇਂ ਪਰਮਜੀਤ ਸਿੰਘ ਸਰਨਾ ਦੇ ਬੇਹੱਦ ਕਰੀਬੀ ਸਨ ਤੇ ਜਦੋਂ ਸ੍ਰੀ ਸਰਨਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਨ ਤਾਂ ਉਨ੍ਹਾਂ ਦੇ ਪੀ ਏ ਵਜੋਂ ਵੀ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਜਿੱਤੀਆਂ ਸਨ ਤਾਂ ਉਦੋਂ ਚਾਰਜ ਦੇਣ ਦਾ ਕੰਮ ਵੀ ਸਰਨਾ ਭਰਾਵਾਂ ਨੇ ਕੁਲਵਿੰਦਰ ਸਿੰਘ ਰਾਹੀਂ ਹੀ ਕੀਤਾ ਸੀ। ਇਸ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਲਾਹਕਾਰ ਇੰਦਰਮੋਹਨ ਸਿੰਘ, ਸੀਨੀਅਰ ਮੀਤ ਪ੍ਰਧਾਨ ਬੀਬੀ ਰਣਜੀਤ ਕੌਰ, ਦਿੱਲੀ ਕਮੇਟੀ ਮੈਂਬਰ ਜਤਿੰਦਰ ਪਾਲ ਸਿੰਘ ਗੋਲਡੀ ਤੇ ਵਿਕਰਮ ਸਿੰਘ ਰੋਹਿਣੀ ਵੀ ਮੌਜੂਦ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All