ਸਤੀਸ਼ ਗੋਲਚਾ ਦਿੱਲੀ ਦੇ ਨਵੇਂ ਪੁਲੀਸ ਕਮਿਸ਼ਨਰ
ਮੁੱਖ ਮੰਤਰੀ ’ਤੇ ਹਮਲੇ ਤੋਂ ਇੱਕ ਦਿਨ ਬਾਅਦ ਕੀਤੀ ਨਿਯੁਕਤੀ; 1992 ਬੈਚ ਦੇ ਆਈਪੀਐੱਸ ਅਧਿਕਾਰੀ ਨੇ ਐੱਸਬੀਕੇ ਸਿੰਘ ਦੀ ਜਗ੍ਹਾ ਲਈ
Advertisement
ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲੇ ਤੋਂ ਇੱਕ ਦਿਨ ਬਾਅਦ ਸੀਨੀਅਰ ਆਈਪੀਐੱਸ ਅਧਿਕਾਰੀ ਸਤੀਸ਼ ਗੋਲਚਾ ਨੂੰ ਦਿੱਲੀ ਪੁਲੀਸ ਦਾ 26ਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ।
ਗ੍ਰਹਿ ਮੰਤਰਾਲੇ ਵੱਲੋਂ ਜਾਰੀ ਇੱਕ ਆਦੇਸ਼ ਵਿੱਚ ਇਹ ਐਲਾਨ ਕੀਤਾ ਗਿਆ।
Advertisement
1992 ਬੈਚ ਦੇ ਆਈਪੀਐੱਸ ਅਧਿਕਾਰੀ ਨੇ ਐੱਸਬੀਕੇ ਸਿੰਘ ਦੀ ਜਗ੍ਹਾ ਲਈ ਹੈ, ਜਿਨ੍ਹਾਂ ਨੇ ਸੰਜੇ ਅਰੋੜਾ ਦੀ ਸੇਵਾਮੁਕਤੀ ਤੋਂ ਬਾਅਦ 31 ਜੁਲਾਈ ਨੂੰ ਕਮਿਸ਼ਨਰ ਵਜੋਂ ਵਾਧੂ ਚਾਰਜ ਸੰਭਾਲਿਆ ਸੀ।
ਗੋਲਚਾ ਇਸ ਸਮੇਂ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ ਹਨ, ਇਹ ਚਾਰਜ ਉਨ੍ਹਾਂ ਨੇ 1 ਮਈ, 2024 ਨੂੰ ਸੰਭਾਲਿਆ ਸੀ।
ਸੀਨੀਅਰ ਆਈਪੀਐੱਸ ਅਧਿਕਾਰੀ ਨੇ ਮਹੱਤਵਪੂਰਨ ਅਹੁਦਿਆਂ ’ਤੇ ਕੰਮ ਕੀਤਾ ਹੈ, ਜਿਸ ਵਿੱਚ ਸਪੈਸ਼ਲ ਕਮਿਸ਼ਨਰ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ), ਸਪੈਸ਼ਲ ਕਮਿਸ਼ਨਰ (ਇੰਟੈਲੀਜੈਂਸ) ਦਿੱਲੀ ਪੁਲੀਸ ਅਤੇ ਅਰੁਣਾਚਲ ਪ੍ਰਦੇਸ਼ ਦੇ ਡੀਜੀਪੀ ਸ਼ਾਮਲ ਹਨ।
ਉਹ ਦਿੱਲੀ ਪੁਲੀਸ ਵਿੱਚ ਡੀਸੀਪੀ ਅਤੇ ਸੰਯੁਕਤ ਸੀਪੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
Advertisement