DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SC on Freebies: ਚੋਣਾਂ ਮੌਕੇ ਮੁਫ਼ਤ ਤੋਹਫਿਆਂ ਦੇ ਵਾਅਦਿਆਂ ਖ਼ਿਲਾਫ਼ ਪਟੀਸ਼ਨ ’ਤੇ ਹੋਵੇਗੀ ਸੁਣਵਾਈ

ਪੰਜ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ‘ਤਰਕਹੀਣ ਮੁਫ਼ਤ ਤੋਹਫ਼ਿਆਂ’ ਦੇ ਵਾਅਦਿਆਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਇਹ ਸੁਣਵਾਈ...

  • fb
  • twitter
  • whatsapp
  • whatsapp
Advertisement

ਪੰਜ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ‘ਤਰਕਹੀਣ ਮੁਫ਼ਤ ਤੋਹਫ਼ਿਆਂ’ ਦੇ ਵਾਅਦਿਆਂ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਜਤਾਈ ਹੈ। ਇਹ ਸੁਣਵਾਈ ਮਾਰਚ ਮਹੀਨੇ ਵਿੱਚ ਤਿੰਨ ਜੱਜਾਂ ਦੇ ਬੈਂਚ ਵੱਲੋਂ ਕੀਤੀ ਜਾਵੇਗੀ।

ਇਹ ਪਟੀਸ਼ਨ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵੱਲੋਂ ਦਾਇਰ ਕੀਤੀ ਗਈ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਜੇ ਕੋਈ ਸਿਆਸੀ ਪਾਰਟੀ ਚੋਣਾਂ ਤੋਂ ਪਹਿਲਾਂ ਬਿਨਾਂ ਵਿੱਤੀ ਮੁਲਾਂਕਣ ਕੀਤੇ ਮੁਫ਼ਤ ਤੋਹਫ਼ਿਆਂ ਦਾ ਵਾਅਦਾ ਕਰੇ ਜਾਂ ਵੰਡੇ, ਤਾਂ ਉਸ ਦਾ ਚੋਣ ਚਿੰਨ੍ਹ ਜ਼ਬਤ ਜਾਂ ਰੱਦ ਕੀਤਾ ਜਾਵੇ। ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਅਜਿਹੇ ਵਾਅਦੇ ਵੋਟਰਾਂ ਨੂੰ ਗਲਤ ਤਰੀਕੇ ਨਾਲ ਪ੍ਰਭਾਵਿਤ ਕਰਦੇ ਹਨ ਅਤੇ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚਾਉਂਦੇ ਹਨ।

Advertisement

ਚੀਫ਼ ਜਸਟਿਸ ਸੂਰਿਆ ਕਾਂਤ ਨੇ ਇਸ ਮਾਮਲੇ ਨੂੰ ‘ਗੰਭੀਰ ਅਤੇ ਜਨਹਿੱਤ ਨਾਲ ਜੁੜਿਆ ਹੋਇਆ’ ਦੱਸਦਿਆਂ ਕਿਹਾ ਕਿ ਇਸ ’ਤੇ ਸੁਣਵਾਈ ਲੋੜੀਂਦੀ ਹੈ। ਅਦਾਲਤ ਨੇ ਧਿਆਨ ਦਿਵਾਇਆ ਕਿ ਕਈ ਵਾਰ ਮੁਫ਼ਤ ਸਹੂਲਤਾਂ ਲਈ ਰੱਖਿਆ ਗਿਆ ਬਜਟ ਆਮ ਬਜਟ ਤੋਂ ਵੀ ਵੱਧ ਹੋ ਜਾਂਦਾ ਹੈ।

Advertisement

ਦੂਜੇ ਪਾਸੇ, ‘ਆਪ’, ਕਾਂਗਰਸ ਅਤੇ ਡੀਐੱਮਕੇ ਵਰਗੀਆਂ ਪਾਰਟੀਆਂ ਨੇ ਅਦਾਲਤ ਵਿੱਚ ਕਿਹਾ ਹੈ ਕਿ ਮੁਫ਼ਤ ਤੋਹਫਿਆਂ ਨੂੰ ਗਰੀਬਾਂ ਲਈ ਬਣਾਈਆਂ ਗਈਆਂ ਭਲਾਈ ਸਕੀਮਾਂ ਨਾਲ ਨਾ ਜੋੜਿਆ ਜਾਵੇ। ਮਾਮਲੇ ਦੀ ਅਹਿਮੀਅਤ ਦੇ ਮੱਦੇਨਜ਼ਰ ਹੁਣ ਸਾਰੇ ਦੇਸ਼ ਦੀ ਨਜ਼ਰ ਸੁਪਰੀਮ ਕੋਰਟ ਦੀ ਆਉਣ ਵਾਲੀ ਸੁਣਵਾਈ ’ਤੇ ਟਿਕੀ ਹੋਈ ਹੈ।

Advertisement
×