DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SC on Private-Properties: ਰਾਜ ਸਾਰੀਆਂ ਨਿਜੀ ਜਾਇਦਾਦਾਂ ਨੂੰ ਨਹੀਂ ਕਬਜ਼ਾ ਸਕਦੇ: ਸੁਪਰੀਮ ਕੋਰਟ

States not empowered to take over all private properties for distribution to serve common good: SC; ਸੀਜੇਆਈ ਦੀ ਅਗਵਾਈ ਵਾਲੇ 9 ਮੈਂਬਰੀ ਬੈਂਚ ਨੇ 7-2 ਦੇ ਬਹੁਮਤ ਨਾਲ ਸੁਣਾਇਆ ਫ਼ੈਸਲਾ; ਸੁਪਰੀਮ ਕੋਰਟ ਦੇ ਪਿਛਲੇ ਫ਼ੈਸਲੇ ਨੂੰ ਉਲਟਾਇਆ
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 5 ਨਵੰਬਰ

ਸੁਪਰੀਮ ਕੋਰਟ (Supreme Court of India) ਦੇ 9 ਮੈਂਬਰੀ ਬੈਂਚ ਨੇ ਮੰਗਲਵਾਰ ਨੂੰ 7:2 ਦੇ ਬਹੁਮਤ ਨਾਲ ਸੁਣਾਏ ਇਕ ਅਹਿਮ ਫ਼ੈਸਲੇ ਵਿੱਚ ਕਿਹਾ ਹੈ ਕਿ ਰਾਜਾਂ ਨੂੰ ਸੰਵਿਧਾਨ ਤਹਿਤ ‘ਸਾਂਝੇ ਭਲੇ’ ਦੇ ਨਾਂ ਹੇਠ ਵੰਡਣ ਲਈ ਨਿੱਜੀ ਮਾਲਕੀ ਵਾਲੇ ਸਾਰੇ ਵਸੀਲਿਆਂ ਨੂੰ ਪ੍ਰਾਪਤ ਕਰਨ ਜਾਂ ਉਨ੍ਹਾਂ ਉਤੇ ਕਬਜ਼ਾ ਕਰ ਲੈਣ ਦਾ ਅਧਿਕਾਰ ਨਹੀਂ ਹੈ। ਚੀਫ ਜਸਟਿਸ (CJI) ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਨੌਂ ਜੱਜਾਂ ਦੀ ਬੈਂਚ ਨੇ ਉਂਝ ਇਹ ਜ਼ਰੂਰ ਕਿਹਾ ਕਿ ਰਾਜ ਕੁਝ ਮਾਮਲਿਆਂ ਵਿੱਚ ਨਿੱਜੀ ਜਾਇਦਾਦਾਂ 'ਤੇ ਦਾਅਵਾ ਕਰ ਸਕਦੇ ਹਨ।

Advertisement

ਬੈਂਚ ਦੇ ਬਹੁਮਤ ਫ਼ੈਸਲੇ ਨੂੰ ਸੀਜੇਆਈ ਨੇ ਪੜ੍ਹ ਕੇ ਸੁਣਾਇਆ ਅਤੇ ਇਸ ਫ਼ੈਸਲੇ ਤਹਿਤ ਜਸਟਿਸ ਕ੍ਰਿਸ਼ਨਾ ਅਈਅਰ ਦੀ ਅਗਵਾਈ ਵਾਲੇ ਬੈਂਚ ਦੇ ਉਸ ਪਿਛਲੇ ਫੈਸਲੇ ਨੂੰ ਉਲਟਾ ਦਿੱਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਸੰਵਿਧਾਨ ਦੀ ਧਾਰਾ 39(ਬੀ) ਤਹਿਤ ਰਾਜਾਂ ਨੂੰ ਵੰਡ ਲਈ ਨਿੱਜੀ ਮਲਕੀਅਤ ਵਾਲੇ ਸਾਰੇ ਸਰੋਤ ਪ੍ਰਾਪਤ ਕਰਨ ਦਾ ਅਖ਼ਤਿਆਰ ਹਾਸਲ ਹੈ।

ਚੀਫ਼ ਜਸਿਟਸ ਨੇ ਆਪਣੇ ਅਤੇ ਬੈਂਚ ਵਿਚਲੇ ਛੇ ਹੋਰ ਜੱਜਾਂ ਲਈ ਫ਼ੈਸਲਾ ਲਿਖਿਆ ਜਿਸ ਨੇ ਇਸ ਵਿਵਾਦਪੂਰਨ ਤੇ ਗੁੰਝਲਦਾਰ ਕਾਨੂੰਨੀ ਸਵਾਲ ਦਾ ਨਿਬੇੜਾ ਕੀਤਾ ਹੈ ਕਿ ਕੀ ਨਿੱਜੀ ਜਾਇਦਾਦਾਂ ਨੂੰ ਧਾਰਾ 39(ਬੀ) ਦੇ ਤਹਿਤ ‘ਭਾਈਚਾਰਕ ਪਦਾਰਥਕ ਵਸੀਲਾ’ (material resources of the community) ਮੰਨਿਆ ਜਾ ਸਕਦਾ ਹੈ ਜਾਂ ਨਹੀਂ ਅਤੇ ਕੀ ਇਨ੍ਹਾਂ ਨੂੰ ਰਾਜ ਦੇ ਅਧਿਕਾਰੀਆਂ ਵੱਲੋਂ ‘ਲੋਕ ਹਿੱਤ ਵਿਚ’ ਵੰਡਣ ਲਈ ਆਪਣੇ ਕਬਜ਼ੇ ਵਿੱਚ ਲੈ ਲਿਆ ਜਾ ਸਕਦਾ ਹੈ ਜਾਂ ਨਹੀਂ।

ਇਸ ਫ਼ੈਸਲੇ ਨੇ ਸਮਾਜਵਾਦੀ ਸੋਚ ਵਾਲੇ ਅਜਿਹੇ ਕਈ ਫੈਸਲਿਆਂ ਨੂੰ ਉਲਟਾ ਦਿੱਤਾ ਹੈ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਰਾਜ ਸਾਂਝੇ ਭਲੇ ਲਈ ਸਾਰੀਆਂ ਨਿੱਜੀ ਜਾਇਦਾਦਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਸਕਦੇ ਹਨ।

ਬੈਂਜ ਵਿਚ ਸ਼ਾਮਲ ਜਸਟਿਸ ਬੀਵੀ ਨਾਗਰਤਨਾ ਸੀਜੇਆਈ ਦੁਆਰਾ ਲਿਖੇ ਬਹੁਮਤ ਦੇ ਫੈਸਲੇ ਨਾਲ ਅੰਸ਼ਕ ਤੌਰ 'ਤੇ ਅਸਹਿਮਤ ਸਨ, ਜਦੋਂ ਕਿ ਜਸਟਿਸ ਸੁਧਾਂਸ਼ੂ ਧੂਲੀਆ ਬਹੁਮਤ ਫ਼ੈਲੇ ਦੇ ਸਾਰੇ ਪਹਿਲੂਆਂ 'ਤੇ ਅਸਹਿਮਤ ਸਨ। ਖ਼ਬਰ ਲਿਖੇ ਜਾਣ ਤੱਕ ਜੱਜਾਂ ਵੱਲੋਂ ਫੈਸਲਾ ਸੁਣਾਏ ਜਾਣ ਦਾ ਅਮਲ ਜਾਰੀ ਸੀ। -ਪੀਟੀਆਈ

Advertisement
×