DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

SC on Wangchuk : ਸੋਨਮ ਵਾਂਗਚੁੱਕ ਦੀ ਸਿਹਤ ਠੀਕ ਨਹੀਂ, ਹਿਰਾਸਤ ’ਤੇ ਮੁੜ ਵਿਚਾਰ ਕਰੇ ਕੇਂਦਰ: ਸੁਪਰੀਮ ਕੋਰਟ

ਪਿਛਲੇ 5 ਮਹੀਨਿਆਂ ਤੋਂ ਜੇਲ੍ਹ ’ਚ ਬੰਦ ਵਾਤਾਵਰਨ ਕਾਰਕੁਨ ਬਾਰੇ ਅਦਾਲਤ ਨੇ ਸਰਕਾਰ ਤੋਂ ਮੰਗੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਦੀ ਫਾਈਲ ਫੋਟੋ।
Advertisement

SC on Wangchuk : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਪੁੱਛਿਆ ਕਿ ਕੀ ਵਾਤਾਵਰਨ ਕਾਰਕੁਨ ਸੋਨਮ ਵਾਂਗਚੁੱਕ ਦੀ ਵਿਗੜ ਰਹੀ ਸਿਹਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਹਿਰਾਸਤ ’ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਪੀ.ਬੀ. ਵਰਾਾਲੇ ਦੀ ਬੈਂਚ ਨੇ ਨੋਟ ਕੀਤਾ ਕਿ ਵਾਂਗਚੁੱਕ ਪਿਛਲੇ ਪੰਜ ਮਹੀਨਿਆਂ ਤੋਂ ਕੌਮੀਂ ਸੁਰੱਖਿਆ ਐਕਟ (NSA) ਤਹਿਤ ਜੂਧਪੁਰ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਮੈਡੀਕਲ ਰਿਪੋਰਟ ਚਿੰਤਾਜਨਕ ਹੈ।

ਅਦਾਲਤ ਨੇ ਸਰਕਾਰੀ ਵਕੀਲ ਨੂੰ ਕਿਹਾ ਕਿ ਕਾਨੂੰਨੀ ਪਹਿਲੂਆਂ ਤੋਂ ਹਟ ਕੇ ਇਨਸਾਨੀਅਤ ਅਤੇ ਸਿਹਤ ਪੱਖੋਂ ਇਸ ਮਾਮਲੇ ’ਤੇ ਸਰਕਾਰ ਤੋਂ ਹਦਾਇਤਾਂ ਲੈ ਕੇ ਜਵਾਬ ਦਿੱਤਾ ਜਾਵੇ।

Advertisement

ਦੂਜੇ ਪਾਸੇ, ਕੇਂਦਰ ਸਰਕਾਰ ਨੇ ਵਾਂਗਚੁੱਕ ਦੀ ਹਿਰਾਸਤ ਨੂੰ ਜਾਇਜ਼ ਠਹਿਰਾਉਂਦਿਆਂ ਦੋਸ਼ ਲਾਇਆ ਕਿ ਉਹ ਲੇਹ ਵਿੱਚ ਹੋਈ ਹਿੰਸਾ ਲਈ ਜ਼ਿੰਮੇਵਾਰ ਹਨ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

Advertisement

ਸਰਕਾਰ ਮੁਤਾਬਕ ਵਾਂਗਚੁੱਕ ਨੇ ਨੌਜਵਾਨਾਂ ਨੂੰ ‘ਅਰਬ ਸਪਰਿੰਗ’ ਵਰਗੇ ਅੰਦੋਲਨਾਂ ਲਈ ਭੜਕਾਇਆ ਸੀ। ਹਾਲਾਂਕਿ, ਵਾਂਗਚੁੱਕ ਦੀ ਪਤਨੀ ਗੀਤਾਂਜਲੀ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਅਦਾਲਤ ਨੂੰ ਕਿਹਾ ਕਿ ਉਨ੍ਹਾਂ ਦੇ ਪਤੀ ਹਮੇਸ਼ਾ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਹੱਕ ਵਿੱਚ ਰਹੇ ਹਨ ਅਤੇ ਉਨ੍ਹਾਂ ਦੀ ਹਿਰਾਸਤ ਗੈਰ-ਕਾਨੂੰਨੀ ਹੈ। ਇਸ ਮਾਮਲੇ ’ਤੇ ਸੁਣਵਾਈ ਵੀਰਵਾਰ ਨੂੰ ਵੀ ਜਾਰੀ ਰਹੇਗੀ।

\B

Advertisement
×