SC ਨੇ ਮਾਰੇ ਗਏ ਮਾਓਵਾਦੀ ਨੇਤਾ ਬਸਵਰਾਜੂ ਦੇ ਰਿਸ਼ਤੇਦਾਰਾਂ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
ਸੁਪਰੀਮ ਕੋਰਟ ਨੇ ਛੱਤੀਸਗੜ੍ਹ ਵਿੱਚ ਮਈ ਵਿੱਚ ਇੱਕ ਮੁਕਾਬਲੇ ਵਿੱਚ ਮਾਰੇ ਗਏ ਚੋਟੀ ਦੇ ਮਾਓਵਾਦੀ ਨੇਤਾ ਨੰਬਾਲਾ ਕੇਸ਼ਵ ਰਾਓ ਦੇ ਰਿਸ਼ਤੇਦਾਰਾਂ ਵੱਲੋਂ ਅੰਤਿਮ ਸੰਸਕਾਰ ਲਈ ਉਸਦੀ ਲਾਸ਼ ਸੌਂਪਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਰਾਓ, ਜਿਸਨੂੰ ਬਸਵਰਾਜੂ ਵਜੋਂ ਜਾਣਿਆ ਜਾਂਦਾ ਹੈ, ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸੁਰੱਖਿਆ ਬਲਾਂ ਨਾਲ ਇੱਕ ਭਿਆਨਕ ਮੁਕਾਬਲੇ ਵਿੱਚ 26 ਹੋਰ ਲੋਕਾਂ ਸਮੇਤ ਮਾਰਿਆ ਗਿਆ।
ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦਾ ਬੈਂਚ ਰਾਓ ਦੇ ਦੋ ਪਰਿਵਾਰਕ ਮੈਂਬਰਾਂ ਦੀ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ 29 ਮਈ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਹਾਈ ਕੋਰਟ ਨੇ 24 ਮਈ ਦੇ ਹੁਕਮਾਂ ਦੀ ਕਥਿਤ ਉਲੰਘਣਾ ਕਰਨ ਲਈ ਅਧਿਕਾਰੀਆਂ ਵਿਰੁੱਧ ਮਾਣਹਾਨੀ ਦੀ ਕਾਰਵਾਈ ਦੀ ਮੰਗ ਕਰਨ ਵਾਲੀ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।
ਸੁਣਵਾਈ ਦੌਰਾਨ ਬਸਵਰਾਜੂ ਦੇ ਰਿਸ਼ਤੇਦਾਰਾਂ ਵੱਲੋਂ ਪੇਸ਼ ਹੋਏ ਵਕੀਲ ਨੇ ਕਿਹਾ ਕਿ 24 ਮਈ ਨੂੰ ਛੱਤੀਸਗੜ੍ਹ ਦੇ ਐਡਵੋਕੇਟ ਜਨਰਲ ਨੇ ਹਾਈ ਕੋਰਟ ਵਿੱਚ ਪੇਸ਼ ਹੋ ਕੇ ਬਿਆਨ ਦਿੱਤਾ ਸੀ ਕਿ ਲਾਸ਼ਾਂ ਦਾ ਪੋਸਟਮਾਰਟਮ ਦਿਨ ਵੇਲੇ ਪੂਰਾ ਕੀਤਾ ਜਾਵੇਗਾ ਅਤੇ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ ਲਾਸ਼ ਨੂੰ ਰਿਸ਼ਤੇਦਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਅੱਜ ਮ੍ਰਿਤਕਾਂ ਦੀਆਂ ਅਸਥੀਆਂ ਵੀ ਵਾਪਸ ਨਹੀਂ ਕੀਤੀਆਂ ਗਈਆਂ।
ਦੱਸ ਦਈਏ ਕਿ ਬਸਵਰਾਜੂ ਦੇ ਸਿਰ ’ਤੇ ਸਿਰਫ਼ ਛੱਤੀਸਗੜ੍ਹ ਵਿੱਚ 1 ਕਰੋੜ ਰੁਪਏ ਦਾ ਇਨਾਮ ਸੀ।