SC ਵਕਫ਼ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਦਾ ਸਮਾਂ ਵਧਾਉਣ ਦੀਆਂ ਪਟੀਸ਼ਨਾਂ ’ਤੇ 1 ਦਸੰਬਰ ਨੂੰ ਕਰੇਗੀ ਸੁਣਵਾਈ
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1 ਦਸੰਬਰ ਨੂੰ ਵੱਖ-ਵੱਖ ਅਰਜ਼ੀਆਂ, ਜਿਨ੍ਹਾਂ ਵਿੱਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਦੀ ਅਰਜ਼ੀ ਵੀ ਸ਼ਾਮਲ ਹੈ, ਦੀ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ। ਇਹ ਅਰਜ਼ੀਆਂ ਉਮੀਦ (UMEED) ਪੋਰਟਲ ਦੇ ਤਹਿਤ ਸਾਰੀਆਂ ਵਕਫ਼ ਜਾਇਦਾਦਾਂ,...
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ 1 ਦਸੰਬਰ ਨੂੰ ਵੱਖ-ਵੱਖ ਅਰਜ਼ੀਆਂ, ਜਿਨ੍ਹਾਂ ਵਿੱਚ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਦੀ ਅਰਜ਼ੀ ਵੀ ਸ਼ਾਮਲ ਹੈ, ਦੀ ਸੁਣਵਾਈ ਕਰਨ ਲਈ ਸਹਿਮਤੀ ਦਿੱਤੀ।
ਇਹ ਅਰਜ਼ੀਆਂ ਉਮੀਦ (UMEED) ਪੋਰਟਲ ਦੇ ਤਹਿਤ ਸਾਰੀਆਂ ਵਕਫ਼ ਜਾਇਦਾਦਾਂ, ਜਿਸ ਵਿੱਚ ਵਕਫ਼ ਬਾਏ ਯੂਜ਼ਰ ਵੀ ਸ਼ਾਮਲ ਹੈ, ਦੀ ਜ਼ਰੂਰੀ ਰਜਿਸਟ੍ਰੇਸ਼ਨ ਲਈ ਸਮਾਂ ਵਧਾਉਣ ਦੀ ਮੰਗ ਕਰਦੀਆਂ ਹਨ।
ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਪਟੀਸ਼ਨਕਰਤਾਵਾਂ ਵਿੱਚੋਂ ਇੱਕ ਵੱਲੋਂ ਪੇਸ਼ ਹੋਏ ਵਕੀਲ ਫੁਜ਼ੈਲ ਅਹਿਮਦ ਅੱਯੂਬੀ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਇਨ੍ਹਾਂ ਅਰਜ਼ੀਆਂ ਨੂੰ ਤੁਰੰਤ ਸੁਣਵਾਈ ਲਈ ਸੂਚੀਬੱਧ ਕਰਨ ਦੀ ਲੋੜ ਹੈ।
ਬੈਂਚ ਨੇ ਕਿਹਾ, “ਇਨ੍ਹਾਂ ਅਰਜ਼ੀਆਂ ਨੂੰ 01 ਦਸੰਬਰ, 2025 ਨੂੰ ਸੂਚੀਬੱਧ ਕਰੋ।”
ਦੱਸ ਦਈੇਏ ਕਿ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (AIMPLB) ਤੋਂ ਇਲਾਵਾ, ਏਆਈਐਮਆਈਐਮ (AIMIM) ਨੇਤਾ ਅਸਦੁਦੀਨ ਓਵੈਸੀ ਅਤੇ ਕਈ ਹੋਰਾਂ ਨੇ ਸਾਰੀਆਂ ਵਕਫ਼ ਜਾਇਦਾਦਾਂ ਦੀ ਜ਼ਰੂਰੀ ਰਜਿਸਟ੍ਰੇਸ਼ਨ ਲਈ ਸਮਾਂ ਵਧਾਉਣ ਦੀ ਮੰਗ ਕਰਦੇ ਹੋਏ ਸਿਖਰਲੀ ਅਦਾਲਤ ਵਿੱਚ ਪਹੁੰਚ ਕੀਤੀ ਹੈ।

