ਦਿੱਲੀ ਵਿੱਚ ਪ੍ਰਦੂਸ਼ਣ

ਸਕੂਲ, ਕਾਲਜ ਤੇ ਕੋਚਿੰਗ ਇੰਸਟੀਚਿਊਟ ਮੁੜ ਬੰਦ

ਸਕੂਲ, ਕਾਲਜ ਤੇ ਕੋਚਿੰਗ ਇੰਸਟੀਚਿਊਟ ਮੁੜ ਬੰਦ

ਗੁਰੂਗ੍ਰਾਮ ਵਿਚ ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ ਵੇਅ ’ਤੇ ਵੀਰਵਾਰ ਨੂੰ ਹਲਕੇ ਮੀਂਹ ਦੌਰਾਨ ਛਾਈ ਧੁਆਂਖੀ ਧੁੰਦ ਵਿੱਚੋਂ ਲੰਘਦੇ ਹੋਏ ਵਾਹਨ ਚਾਲਕ।-ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 2 ਦਸੰਬਰ

ਕੇਜਰੀਵਾਲ ਸਰਕਾਰ ਨੇ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਦੇਖਦੇ ਹੋਏ ਭਲਕੇ ਤੋਂ ਸਕੂਲ, ਕਾਲਜ, ਕੋਚਿੰਗ ਇੰਸਟੀਚਿਊਟ ਆਦਿ ਸਮੇਤ ਸਾਰੇ ਸਿਖਲਾਈ ਸੰਸਥਾਵਾਂ ਨੂੰ ਫਿਰ ਤੋਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਕਾਰ ਪ੍ਰਦੂਸ਼ਣ ਪੱਧਰ ਦੀ ਧਾਰਾ ’ਤੇ ਨਜ਼ਰ ਰੱਖ ਰਹੀ ਹੈ। ਸਾਰੇ ਸਕੂਲ, ਕਾਲਜ, ਵਿਦਿਅਕ/ਕੋਚਿੰਗ ਸੰਸਥਾਵਾਂ, ਹੁਨਰ ਵਿਕਾਸ ਤੇ ਸਿਖਲਾਈ ਸੰਸਥਾਵਾਂ, ਹੋਰ ਸਿਖਲਾਈ ਸੰਸਥਾਵਾਂ, ਲਾਇਬ੍ਰੇਰੀਆਂ (ਜਿੱਥੇ ਇਮਤਿਹਾਨ ਹੋ ਰਿਹਾ ਹੈ ਨੂੰ ਛੱਡ ਕੇ) ਬੰਦ ਰਹਿਣਗੇ। ਸਰਕਾਰ ਵੱਲੋਂ ਧੂੜ ਪ੍ਰਦੂਸ਼ਣ-ਵਾਹਨਾਂ ਦੇ ਪ੍ਰਦੂਸ਼ਣ ਸਬੰਧੀ ਦੋ ਮਹੀਨਿਆਂ ਤੋਂ ਮੁਹਿੰਮ ਚਲਾਈ ਜਾ ਰਹੀ ਹੈ। ਦਿੱਲੀ ਦੇ ਅੰਦਰ ਉਸਾਰੀ-ਢਾਹੁਣ ਦੇ ਕੰਮ ਬੰਦ ਹਨ। ਦੂਜੇ ਰਾਜਾਂ ਤੋਂ ਆਉਣ ਵਾਲੇ ਟਰੱਕ ਵੀ ਬੰਦ ਹਨ। ਲੋਕਾਂ ਨੂੰ ਅਪੀਲ ਹੈ ਕਿ ਉਹ ਨਿੱਜੀ ਵਾਹਨਾਂ ਨੂੰ ਛੱਡ ਕੇ ਵੱਧ ਤੋਂ ਵੱਧ ਸਰਕਾਰੀ ਵਾਹਨਾਂ ਰਾਹੀਂ ਸਫ਼ਰ ਕਰਨ। ਔਡ-ਈਵਨ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ’ਚ ਕਿਹਾ ਕਿ ਦਿੱਲੀ ਦੇ ਅੰਦਰ ਸਕੂਲ ਲੰਬੇ ਸਮੇਂ ਤੋਂ ਬੰਦ ਸਨ। ਪ੍ਰਦੂਸ਼ਣ ਦੇ ਪੱਧਰ ’ਚ ਸੁਧਾਰ ਹੋਣ ਦੀ ਸੰਭਾਵਨਾ ਸੀ, ਜਿਸ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ, ਪਰ ਜਿਸ ਹਾਲਤ ’ਚ ਪ੍ਰਦੂਸ਼ਣ ਦਾ ਪੱਧਰ ਵਧਦਾ ਜਾ ਰਿਹਾ ਹੈ, ਉਹ ਦੇਖਣ ਨੂੰ ਮਿਲ ਰਿਹਾ ਹੈ। ਸਰਕਾਰ ਇਸ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਅਜਿਹੇ ’ਚ ਅੱਜ ਸਰਕਾਰ ਨੇ ਸਕੂਲ, ਕਾਲਜ, ਕੋਚਿੰਗ ਇੰਸਟੀਚਿਊਟ ਆਦਿ ਸਮੇਤ ਸਾਰੇ ਟਰੇਨਿੰਗ ਇੰਸਟੀਚਿਊਟ ਨੂੰ ਫਿਰ ਤੋਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਐਕਸ਼ਨ ਪਲਾਨ ’ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ, ‘ਸਰਕਾਰ ਧੂੜ ਪ੍ਰਦੂਸ਼ਣ, ਵਾਹਨਾਂ ਦੇ ਪ੍ਰਦੂਸ਼ਣ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ 2 ਮਹੀਨਿਆਂ ਤੋਂ ਅਸੀਂ ਧੂੜ ਵਿਰੋਧੀ ਮੁਹਿੰਮ ਚਲਾ ਰਹੇ ਹਾਂ। ਏਅਰ ਕੁਆਲਿਟੀ ਕਮਿਸ਼ਨ ਦਾ ਕੋਈ ਨਵਾਂ ਆਦੇਸ਼ ਨਹੀਂ ਹੈ। ਹਾਲਾਂਕਿ ਦਿੱਲੀ ਦੇ ਅੰਦਰ ਉਸਾਰੀ ਤੇ ਢਾਹੁਣ ਦਾ ਕੰਮ ਪਹਿਲਾਂ ਹੀ ਬੰਦ ਹੈ। ਦਿੱਲੀ ਅੰਦਰ ਬਾਹਰੋਂ ਆਉਣ ਵਾਲੇ ਟਰੱਕ ਵੀ ਬੰਦ ਹਨ। ਜੇਕਰ ਦਿੱਲੀ ਸਰਕਾਰ ਨੂੰ ਕੋਈ ਹਦਾਇਤ ਆਉਂਦੀ ਹੈ ਤਾਂ ਅਸੀਂ ਉਸ ਨੂੰ ਵੀ ਲਾਗੂ ਕਰਾਂਗੇ’ ਸ੍ਰੀ ਗੋਪਾਲ ਰਾਏ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਲਈ ਵਿਸ਼ੇਸ਼ ਬੱਸ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ । ਲੋਕਾਂ ਨੂੰ ਅਪੀਲ ਹੈ ਕਿ ਉਹ ਨਿੱਜੀ ਵਾਹਨਾਂ ਨੂੰ ਛੱਡ ਕੇ ਵੱਧ ਤੋਂ ਵੱਧ ਸਰਕਾਰੀ ਵਾਹਨਾਂ ਰਾਹੀਂ ਸਫ਼ਰ ਕਰਨ। ਕਰੋਨਾ ਦੌਰਾਨ, ਬੱਸ-ਮੈਟਰੋ ਵਿੱਚ ਖੜ੍ਹੇ ਹੋਣ ਦੀ ਇਜਾਜ਼ਤ ਨਹੀਂ ਸੀ। ਅਜਿਹੇ ’ਚ ਪਬਲਿਕ ਟਰਾਂਸਪੋਰਟ ਤੋਂ ਜ਼ਿਆਦਾ ਸਫਰ ਕਰੋ।

ਦੁਪਹਿਰ ਨੂੰ ਹੋਈ ਹਲਕੀ ਬਾਰਿਸ਼ ਨਾਲ ਮਿਲੀ ਮਾਮੂਲੀ ਰਾਹਤ

ਨਵੀਂ ਦਿੱਲੀ (ਪੱਤਰ ਪ੍ਰੇਰਕ): ਪੱਛਮੀ ਗੜਬੜੀ ਦੇ ਕਾਰਨ, ਭੂਮੱਧ ਸਾਗਰ ਖੇਤਰ ’ਚ ਉਤਪੰਨ ਹੋਣ ਵਾਲੇ ਇੱਕ ਵਾਧੂ ਗਰਮ ਤੂਫ਼ਾਨ ਦੇ ਕਾਰਨ ਦਿੱਲੀ ’ਚ ਵੀਰਵਾਰ ਦੁਪਹਿਰ ਨੂੰ ਹਲਕੀ ਬਾਰਿਸ਼ ਹੋਈ ਜੋ ਸਰਦੀਆਂ ਦੀ ਬਾਰਿਸ਼ ਲਿਆਉਂਦਾ ਹੈ। ਇਸ ਦੌਰਾਨ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਰਹੀ। ਰਾਤ ਭਰ ਬੱਦਲ ਛਾਏ ਰਹਿਣ ਕਾਰਨ ਸਵੇਰ ਦਾ ਤਾਪਮਾਨ 13.4 ਡਿਗਰੀ ਸੈਲਸੀਅਸ ਸੀ ਜੋ ਆਮ ਨਾਲੋਂ ਚਾਰ ਡਿਗਰੀ ਵੱਧ ਸੀ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਸੀ ਜੋ 22 ਡਿਗਰੀ ਸੈਲਸੀਅਸ ਸੀ। ਭਾਰਤ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਸ਼ੁੱਕਰਵਾਰ ਨੂੰ ਵੀ ਸ਼ਹਿਰ ਦੇ ਕੁਝ ਹਿੱਸਿਆਂ ’ਚ ਹਲਕੀ ਬਾਰਿਸ਼ ਹੋ ਸਕਦੀ ਹੈ। ਆਈਐੱਮਡੀ ਨੇ ਇਸ ਹਫ਼ਤੇ ਦੇ ਸ਼ੁਰੂ ’ਚ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਇੱਕ ਹੋਰ ਪੱਛਮੀ ਗੜਬੜੀ ਕਾਰਨ ਸੋਮਵਾਰ ਨੂੰ ਸ਼ਹਿਰ ’ਚ ਮੀਂਹ ਪੈਣ ਦੀ ਸੰਭਾਵਨਾ ਹੈ। ਅਧਿਕਾਰੀਆਂ ਨੇ ਕਿਹਾ ਕਿ ਮੀਂਹ ਤੇ ਤਾਪਮਾਨ ’ਚ ਗਿਰਾਵਟ ਦੇ ਕਾਰਨ, ਉਹ ਸ਼ੁੱਕਰਵਾਰ ਤੇ ਸ਼ਨਿੱਚਰਵਾਰ ਸਵੇਰ ਦੇ ਨਾਲ-ਨਾਲ ਮੰਗਲਵਾਰ ਤੇ ਬੁੱਧਵਾਰ ਨੂੰ ਧੁੰਦ ਦੀ ਉਮੀਦ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All