ਦਿੱਲੀ ’ਚ ਦਸਵੀਂ ਤੇ ਬਾਰ੍ਹਵੀਂ ਲਈ ਅੱਜ ਖੁੱਲ੍ਹਣਗੇ ਸਕੂਲ

ਦਿੱਲੀ ’ਚ ਦਸਵੀਂ ਤੇ ਬਾਰ੍ਹਵੀਂ ਲਈ ਅੱਜ ਖੁੱਲ੍ਹਣਗੇ ਸਕੂਲ

ਦਿੱਲੀ ਵਿੱਚ ਸਕੂਲ ਖੁੱਲ੍ਹਣ ਤੋਂ ਪਹਿਲਾਂ ਇਕ ਸਕੂਲ ਦੇ ਕਲਾਸਰੂਮ ਨੂੰ ਸੈਨੇਟਾਈਜ਼ ਕਰਦਾ ਹੋਇਆ ਇਕ ਕਾਮਾ। ਫੋਟੋ:ਪੀਟੀਆਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 17 ਜਨਵਰੀ

ਕੌਮਾ ਰਾਜਧਾਨੀ ਵਿੱਚ 9 ਮਹੀਨਿਆਂ ਬਾਅਦ ਸਕੂਲ ਸੋਮਵਾਰ 18 ਜਨਵਰੀ ਤੋਂ ਖੁੱਲ੍ਹਣ ਜਾ ਰਹੇ ਹਨ। ਦਿੱਲੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਖੋਲ੍ਹਣ ਤੇ ਸਿਰਫ 10 ਵੀਂ, 12 ਵੀਂ ਜਮਾਤ ਦੇ ਵਿਦਿਆਰਥੀ ਸਕੂਲ ਆਉਣਗੇ। ਦੋਵੇਂ ਨਿੱਜੀ ਤੇ ਸਰਕਾਰੀ ਸਕੂਲਾਂ ਵਿੱਚ ਸ਼ਨਿਚਰਵਾਰ ਨੂੰ ਸਫਾਈ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਸਨ। ਦਿੱਲੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ 10ਵੀਂ, 12ਵੀਂ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆਵਾਂ ਅਗਲੇ ਕੁਝ ਮਹੀਨਿਆਂ ਵਿੱਚ ਕਰਵਾਈਆਂ ਜਾਣੀਆਂ ਹਨ, ਜਿਸ ਵਿੱਚ ਉਨ੍ਹਾਂ ਦੀ ਪੜ੍ਹਾਈ ਦੀ ਤਿਆਰੀ ਸਹੀ ਹੋਵੇ। ਦਿੱਲੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪੂਰੇ ਸਮੇਂ ਲਈ ਨਹੀਂ ਖੁੱਲ੍ਹਣਗੇ ਇਸ ਦੀ ਬਜਾਏ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਅਧਿਐਨ ਲਈ ਬੁਲਾਇਆ ਜਾਵੇਗਾ। ਕਰੋਨਾਵਾਇਰਸ ਦੀ ਲਾਗ ਕਾਰਨ ਸਿਰਫ 12-15 ਵਿਦਿਆਰਥੀਆਂ ਨੂੰ ਕਲਾਸ ਵਿਚ ਬੈਠਣ ਦੀ ਆਗਿਆ ਦਿੱਤੀ ਜਾਵੇਗੀ। ਇਸ ਸਮੇਂ ਦੌਰਾਨ ਸਕੂਲ ਪ੍ਰਬੰਧਨ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜ਼ਿੰਮੇਵਾਰ ਹੋਵੇਗਾ। ਸਕੂਲੋਂ ਕੋਈ ਪਿੱਕ-ਡ੍ਰਾਪ ਦੀ ਸਹੂਲਤ ਨਹੀਂ ਹੋਵੇਗੀ। 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਕਲਾਸਾਂ ਸੋਮਵਾਰ 18 ਜਨਵਰੀ ਤੋਂ ਸ਼ੁਰੂ ਹੋਣਗੀਆਂ। 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ 2 ਬੈਚਾਂ ਵਿੱਚ ਬੁਲਾਇਆ ਜਾਵੇਗਾ। ਵਿਦਿਆਰਥੀਆਂ ਨੂੰ ਸਕੂਲ ਆਉਣ ਤੋਂ ਪਹਿਲਾਂ ਆਪਣੇ ਮਾਪਿਆਂ ਤੋਂ ਸਹਿਮਤੀ ਫਾਰਮ ਲਿਆਉਣਾ ਹੋਵੇਗਾ, ਵਿਦਿਆਰਥੀਆਂ ਨੂੰ ਸਕੂਲ ਵਿਚ ਖਾਣਾ ਸਾਂਝਾ ਕਰਨ ਦੀ ਆਗਿਆ ਨਹੀਂ ਹੋਵੇਗੀ, ਵਿਦਿਆਰਥੀਆਂ ਨੂੰ ਆਪਣੇ ਨਾਲ ਪਾਣੀ ਦੀ ਬੋਤਲ ਵੀ ਲਿਆਉਣੀ ਹੋਵੇਗੀ। ਸਾਰੇ ਵਿਦਿਆਰਥੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ ਤੇ ਵਿਦਿਆਰਥੀਆਂ ਦੀ ਕਲਾਸ 4 ਤੋਂ 5 ਘੰਟਿਆਂ ਤੋਂ ਵੱਧ ਨਹੀਂ ਚੱਲੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All