ਨਵੀਂ ਦਿੱਲੀ, 18 ਜਨਵਰੀ
ਕੌਮੀ ਰਾਜਧਾਨੀ ਦਿੱਲੀ ’ਚ ਅੱਜ ਦਸ ਮਹੀਨਿਆਂ ਦੇ ਵਕਫ਼ੇ ਮਗਰੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹ ਗਏ। ਆਫ਼ਲਾਈਨ ਕਲਾਸਾਂ ਲਾਉਣ ਲਈ ਸਕੂਲ ਪੁੱਜੇ ਵਿਦਿਆਰਥੀਆਂ ਨੇ ਮੂੰਹ ’ਤੇ ਮਾਸਕ ਤੇ ਸਮਾਜਿਕ ਦੂਰੀ ਨੇਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ। ਚੇਤੇ ਰਹੇ ਕਿ ਸਕੂਲ ਵਿੱਚ ਆਫਲਾਈਨ ਹਾਜ਼ਰੀ ਲਈ ਮਾਪਿਆਂ ਦੀ ਸਹਿਮਤੀ ਜ਼ਰੂਰੀ ਹੈ। ਜਿਹੜੇ ਵਿਦਿਆਰਥੀ ਸਕੂਲ ਨਹੀਂ ਆ ਰਹੇ, ਉਨ੍ਹਾਂ ਲਈ ਆਨਲਾਈਨ ਕਲਾਸਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। -ਪੀਟੀਆਈ