ਪੱਤਰ ਪ੍ਰੇਰਕ
ਫਰੀਦਾਬਾਦ, 28 ਅਗਸਤ
ਇਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਤਿੰਦਰ ਯਾਦਵ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਹਿਲੀ ਸਤੰਬਰ ਤੋਂ ਚੌਥੀ ਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਜਾਣਗੇ। 16 ਜੁਲਾਈ ਤੋਂ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹੇ ਗਏ ਸਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਟੀਕਾਕਰਨ ਦੀ ਰਿਪੋਰਟ ਐਪ ‘ਤੇ ਭਰਨ। ਉਨ੍ਹਾਂ ਕਿਹਾ ਕਿ ਉਹ ਅਧਿਆਪਕ ਜਿਨ੍ਹਾਂ ਨੂੰ ਅਜੇ ਤੱਕ ਵੈਕਸੀਨ ਨਹੀਂ ਲੱਗੀ ਹੈ ਉਨ੍ਹਾਂ ਲਈ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸੀਐੱਚਸੀ/ਸਕੂਲ ਪੱਧਰ ‘ਤੇ ਟੀਕਾਕਰਨ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।