ਨਵੀਂ ਦਿੱਲੀ (ਪੱਤਰ ਪ੍ਰੇਰਕ): ਅੱਜ ‘ਆਪ’ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਆਲ ਇੰਡੀਆ ਜਾਟ ਮਹਾਸਭਾ ਦੇ ਕੌਮੀ ਸਕੱਤਰ ਰਵਿੰਦਰ ਸਿੰਘ ਬਾਲਿਆਣ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ’ ਵਿਧਾਇਕ ਦਲੀਪ ਪਾਂਡੇ ਤੇ ਸੰਜੀਵ ਝਾਅ ਨੇ ਟੋਪੀਆਂ ਤੇ ਪਟਕੇ ਪਹਿਨ ਕੇ ਸਾਰਿਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਜ਼ਾਦਪੁਰ ਮੰਡੀ ਦੇ ਚੇਅਰਮੈਨ ਆਦਿਲ ਖਾਨ ਵੀ ਮੌਜੂਦ ਸਨ। ‘ਆਪ’ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਕਿਹਾ ਕਿ ਦਿੱਲੀ ਤੋਂ ਬਾਹਰ ਵੀ ਲੋਕ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਪਸੰਦ ਕਰਨ ਲੱਗ ਪਏ ਹਨ। ਕੇਜਰੀਵਾਲ ਸਰਕਾਰ ਦੀਆਂ ਨੀਤੀਆਂ ਅਤੇ ਦਿੱਲੀ ਦੇ ਵਿਕਾਸ ਮਾਡਲ ਤੋਂ ਪ੍ਰਭਾਵਿਤ ਹੋ ਕੇ ਦੇਸ਼ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ ’ਚ ਲੋਕ ‘ਆਪ’ ਪਰਿਵਾਰ ’ਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਅੱਜ ਰਵਿੰਦਰ ਸਿੰਘ ਬਲਿਆਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਹ ਇਸ ਤੋਂ ਪਹਿਲਾਂ ਉਹ 2006-2012 ਤੱਕ ਜਨਤਾ ਦਲ (ਐੱਸ) ਦੇ ਦਿੱਲੀ ਪ੍ਰਦੇਸ਼ ਯੂਥ ਪ੍ਰਧਾਨ ਰਹਿ ਚੁੱਕੇ ਹਨ। ਦਲੀਪ ਪਾਂਡੇ ਨੇ ਕਿਹਾ ਕਿ ਆਲ ਇੰਡੀਆ ਜਾਟ ਮਹਾਸਭਾ ਸਮਾਜ ਦੀ ਸਭ ਤੋਂ ਵੱਡੀ ਜਥੇਬੰਦੀ ਹੈ ਨੇ ਤਿੰਨੋਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦਾ ਮੋਰਚਾ ਸੰਭਾਲਿਆ।