ਸੈਨੇਟ ਮਾਮਲਾ: ਭਾਜਪਾ ਨੇ ਪੰਜਾਬੀਆਂ ਦੇ ਸਵੈਮਾਣ ’ਤੇ ਕੀਤਾ ਹਮਲਾ: ਸਿਸੋਦੀਆ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ‘ਆਪ’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਬੰਧ ਵਿੱਚੋਂ ਪੰਜਾਬ ਨੂੰ ਬਾਹਰ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਸਵੈ-ਮਾਣ ’ਤੇ ਹਮਲਾ...
Advertisement
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ‘ਆਪ’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਬੰਧ ਵਿੱਚੋਂ ਪੰਜਾਬ ਨੂੰ ਬਾਹਰ ਕਰਨ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਭਾਜਪਾ ਨੇ ਪੰਜਾਬ ਦੇ ਸਵੈ-ਮਾਣ ’ਤੇ ਹਮਲਾ ਕੀਤਾ ਹੈ।
ਉਨ੍ਹਾਂ ਐਕਸ 'ਤੇ ਲਿਖਿਆ ਕਿ ਭਾਜਪਾ ਵੱਲੋਂ ਸੈਨੇਟ ਭੰਗ ਕਰਨ ਅਤੇ ਪੰਜਾਬ ਦੀ ਭਾਗੀਦਾਰੀ ਖਤਮ ਕਰਨ ਦਾ ਫੈਸਲਾ ਇਸਦੀ ਘਟੀਆ ਰਾਜਨੀਤਿਕ ਸੋਚ ਦਾ ਪ੍ਰਮਾਣ ਹੈ।
Advertisement
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇੱਕ ਸੰਸਥਾ ਨਹੀਂ ਹੈ, ਸਗੋਂ ਪੰਜਾਬ ਦੀ ਵਿਦਿਅਕ ਅਤੇ ਸੱਭਿਆਚਾਰਕ ਪਛਾਣ ਹੈ। ਭਾਜਪਾ ਨੇ ਪੰਜਾਬੀਆਂ ਦੇ ਸਵੈ-ਮਾਣ ’ਤੇ ਸਿੱਧਾ ਹਮਲਾ ਕੀਤਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Advertisement
