ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਮਾਰਚ
ਮਾਨਸਰੋਵਰ ਗਾਰਡਨ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਦੀ ਬੈਠਕ ਕੀਤੀ ਗਈ, ਜਿਸ ਵਿੱਚ ਐਸੋਸੀਏਸ਼ਨ ਦੇ ਕਾਰਜਾਂ ਦਾ ਜ਼ਿਕਰ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਬੈਠਕ ਵਿੱਚ ਦਿੱਲੀ ਨਗਰ ਨਿਗਮ ਦੇ ਮੇਅਰ ਰਾਜਾ ਇਕਬਾਲ ਸਿੰਘ, ਵੀਨਾ ਵਿਰਮਾਨੀ, ਗੁਲਸ਼ਨ ਵਿਰਮਾਨੀ, ਮੀਨਾਕਸ਼ੀ, ਸੁਭਾਸ਼ ਸਚਦੇਵਾ, ਹਰਭਜਨ ਸਿੰਘ ਫੂਲ, ਐੱਚਐੱਸ ਹੰਸਪਾਲ, ਭਾਰਤ ਭੂਸ਼ਣ ਤੇ ਹੋਰ ਨਾਮੀਂ ਹਸਤੀਆਂ ਸ਼ਾਮਲ ਹੋਈਆਂ। ਦਿੱਲੀ ਨਗਰ ਨਿਗਮ ਦੀਆਂ ਚੋਣਾਂ ਅਗਲੇ ਮਹੀਨੇ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਸਥਾਨਕ ਵਾਸੀਆਂ ਦੀਆਂ ਸੰਸਥਾਵਾਂ ਵੱਲੋਂ ਅਜਿਹੀਆਂ ਬੈਠਕਾਂ ਦਾ ਦੌਰਾ ਅਗਲੇ ਦਿਨਾਂ ਦੌਰਾਨ ਹੋਰ ਵੀ ਤੇਜ਼ ਹੋਵੇਗਾ।