ਸੇਵਕ ਜਥੇ ਨੇ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਸਫ਼ਾਈ ਕੀਤੀ

ਸੇਵਕ ਜਥੇ ਨੇ ਬੰਦਾ ਸਿੰਘ ਬਹਾਦਰ ਦੇ ਬੁੱਤ ਦੀ ਸਫ਼ਾਈ ਕੀਤੀ

ਮੰਡੀ ਹਾਊਸ ਮੈਟਰੋ ਸਟੇਸ਼ਨ ਨੇੜੇ ਬੰਦਾ ਬਹਾਦਰ ਦੇ ਬੁੱਤ ਦੀ ਕੀਤੀ ਜਾ ਰਹੀ ਸਫ਼ਾਈ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਸਤੰਬਰ

ਸਿੱਖ ਕੌਮ ਦੇ ਮਹਾਨ ਜਰਨੈਲ ਤੇ ਉੱਤਰੀ ਭਾਰਤ ਖ਼ਾਸ ਕਰਕੇ ਪੰਜਾਬੀ ਵਸੋਂ ਵਾਲੇ ਇਲਾਕਿਆਂ ਵਿੱਚ ਕਿਸਾਨ ਵਾਹੀਕਾਰਾਂ ਨੂੰ ਜ਼ਮੀਨ ਦੀ ਮਾਲਕੀ ਦੇਣ ਵਾਲੇ ਬੰਦਾ ਸਿੰਘ ਬਹਾਦਰ ਦਾ ਬੁੱਤ ਸਥਾਨਕ ਸ਼ਰਧਾਲੂਆਂ ਵੱਲੋਂ ਧੋਤਾ ਗਿਆ।

ਪੰਜਾਬ ਸਰਕਾਰ ਦੇ ਦਿੱਲੀ ਵਿੱਚ ਸਥਿਤ ਨਾਭਾ ਹਾਊਸ ਦੇ ਇਕ ਕਿਨਾਰੇ ਮੈਟਰੋ ਸਟੇਸ਼ਨ ਮੰਡੀ ਹਾਊਸ ਵੱਲ ਰੁਖ਼ ਕਰਕੇ ਸਥਾਪਤ ਕੀਤੇ ਗਏ ਬੰਦਾ ਬਹਾਦਰ ਦੇ ਇਸ ਆਦਮਕੱਦ ਬੁੱਤ ਦੀ ਸੇਵਾ ਉਸ ਸੇਵਕ ਜਥੇ ਵੱਲੋਂ ਕੀਤੀ ਗਈ ਜੋ ਰੋਜ਼ਾਨਾ ਇਤਿਹਾਸਕ ਸੀਸ ਗੰਜ ਗੁਰਦੁਆਰਾ, ਚਾਂਦਨੀ ਚੌਕ ਦੇ ਸਾਹਮਣੇ ਬਣੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ ਸ਼ਹੀਦੀ ਸਥਾਨ ਦੀ ਸੇਵਾ ਕਰਦੇ ਆਏ ਹਨ। ਸ਼ਰਧਾਲੂਆਂ ਨੇ ਸਵੇਰੇ 7 ਵਜੇ ਦੇ ਕਰੀਬ ਬੁੱਤ ਦੀ ਸਫ਼ਾਈ ਕੀਤੀ ਅਤੇ ਬੁੱਤ ਨੂੰ ਚੰਗੀ ਤਰ੍ਹਾਂ ਪਾਣੀ ਨਾਲ ਧੋਤਾ।

ਜ਼ਿਕਰਯੋਗ ਹੈ ਕਿ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦਾ ਬਹਾਦਰ ਦੇ ਸ਼ਹੀਦੀ ਸਥਾਨ ਨੇੜੇ ਮਹਿਰੌਲੀ ਦੇ ਦਿੱਲੀ ਵਿਕਾਸ ਅਥਾਰਟੀ (ਡੀਡੀਏ) ਦੇ ਇਕ ਪਾਰਕ ਵਿੱਚ ਇਹ ਬੁੱਤ ਲਾਉਣ ਵਿੱਚ ਨਾਕਾਮ ਰਹਿਣ ਮਗਰੋਂ ਫਿਰ ਤਤਕਾਲੀ ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬ ਸਰਕਾਰ ਵੱਲੋਂ ਦਿੱਲੀ ਦੇ ਨਾਭਾ ਹਾਊਸ ਦੇ ਇਕ ਕੋਨੇ ਵਿੱਚ ਇਹ ਬੁੱਤ ਸਥਾਪਤ ਕਰਨ ਲਈ ਥਾਂ ਦਿੱਤੀ ਗਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਿਜੀਟਲ ਤਰੀਕੇ ਨਾਲ ਇਸ ਬੁੱਤ ਦਾ ਉਦਘਾਟਨ ਕੀਤਾ ਗਿਆ ਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All