ਪੌਣੇ ਸੱਤ ਸੌ ਕਿਲੋ ਪਟਾਕੇ ਜ਼ਬਤ
ਦਿੱਲੀ ਪੁਲੀਸ ਨੇ ਉੱਤਰ-ਪੂਰਬੀ ਦਿੱਲੀ ਦੇ ਗੋਕਲਪੁਰੀ ਖੇਤਰ ਵਿੱਚ ਦੇਰ ਰਾਤ ਕੀਤੀ ਗਈ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ 675 ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਜ਼ਬਤ ਕੀਤੇ। ਦਿੱਲੀ ਪੁਲੀਸ ਦੇ ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਇੱਕ ਪਿਕਅੱਪ ਟਰੱਕ...
Advertisement
ਦਿੱਲੀ ਪੁਲੀਸ ਨੇ ਉੱਤਰ-ਪੂਰਬੀ ਦਿੱਲੀ ਦੇ ਗੋਕਲਪੁਰੀ ਖੇਤਰ ਵਿੱਚ ਦੇਰ ਰਾਤ ਕੀਤੀ ਗਈ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਅਤੇ 675 ਕਿਲੋਗ੍ਰਾਮ ਪਾਬੰਦੀਸ਼ੁਦਾ ਪਟਾਕੇ ਜ਼ਬਤ ਕੀਤੇ। ਦਿੱਲੀ ਪੁਲੀਸ ਦੇ ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਇੱਕ ਪਿਕਅੱਪ ਟਰੱਕ ਨੂੰ ਜਾਂਚ ਲਈ ਰੋਕਿਆ ਗਿਆ। ਗੱਡੀ ਵਿੱਚ ਗ਼ੈਰ-ਕਾਨੂੰਨੀ ਪਟਾਕਿਆਂ ਦੀ ਇੱਕ ਵੱਡੀ ਖੇਪ ਰੱਖੀ ਹੋਈ ਸੀ, ਜਿਸ ਨੂੰ ਮੌਕੇ ’ਤੇ ਜ਼ਬਤ ਕਰ ਲਿਆ ਗਿਆ। ਪਟਾਕੇ ਲੈਣ ਜਾ ਰਹੀ ਗੱਡੀ ਵੀ ਜ਼ਬਤ ਕਰ ਲਈ ਗਈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂਰ ਮੁਹੰਮਦ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਅਤੇ ਗੈ਼ਰ-ਕਾਨੂੰਨੀ ਵਿਕਰੀ ਲਈ ਸ਼ਹਿਰ ਵਿੱਚ ਪਾਬੰਦੀਸ਼ੁਦਾ ਪਟਾਕਿਆਂ ਨੂੰ ਲਿਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਗੋਕਲਪੁਰੀ ਪੁਲੀਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਿੱਥੋਂ ਪਟਾਕੇ ਖਰੀਦੇ ਗਏ ਉਨ੍ਹਾਂ ਸਰੋਤਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
Advertisement
Advertisement