ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਜੁਲਾਈ
ਦਿੱਲੀ ਪੁਲੀਸ ਦੀ ਐਂਟੀ-ਹਿਊਮਨ ਟਰੈਫਿਕਿੰਗ ਯੂਨਿਟ (ਏਐੱਚਟੀਯੂ) ਨੇ ਦੱਖਣੀ ਦਿੱਲੀ ਦੇ ਮਾਲਵੀਆ ਨਗਰ ਖੇਤਰ ਵਿੱਚ ਚੱਲ ਰਹੇ ਦੇਹ ਵਪਾਰ ਦੇ ਰੈਕੇਟ ਦਾ ਪਰਦਾਫਾਸ਼ ਕੀਤਾ। ਇਥੇ ਵਿਦੇਸ਼ੀ ਲੜਕੀਆਂ ਨੂੰ ਸ਼ਾਮਲ ਕਰਕੇ ਗੈਰਕਾਨੂੰਨੀ ਧੰਦਾ ਚਲਾਇਆ ਜਾ ਰਿਹਾ ਸੀ, ਜਿੱਥੋਂ 10 ਔਰਤਾਂ ਨੂੰ ਬਚਾਇਆ ਗਿਆ ਹੈ ਅਤੇ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸੇ ਤਰ੍ਹਾਂ ਦਿੱਲੀ ਪੁਲੀਸ ਨੇ ਦਯਾਨੰਦ ਵਿਹਾਰ ਵਿੱਚ ਇੱਕ ਸਪਾ ਅਤੇ ਮਸਾਜ ਸੈਂਟਰ ਦੀ ਆੜ ਵਿੱਚ ਚੱਲ ਰਹੇ ਇੱਕ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਦਯਾਨੰਦ ਵਿਹਾਰ ਵਿੱਚ ‘ਵੇਨੇਜ਼ ਥਾਈ ਸਪਾ’ ਦੇ ਨਾਮ ਹੇਠ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਇਸੇ ਸਾਲ ਮਾਰਚ ਵਿੱਚ ਪੂਰਬੀ ਦਿੱਲੀ ਦੇ ਪਾਂਡਵ ਨਗਰ ਵਿੱਚ ਇੱਕ ਕੌਮਾਂਤਰੀ ਪੱਧਰ ਦੇ ਰੈਕੇਟ ਪਰਦਾਫਾਸ਼ ਕੀਤਾ ਗਿਆ ਸੀ।