ਦਿੱਲੀ ਦੇ ਕਈ ਸਕੂਲਾਂ ਨੂੰ ਤੜਕਸਾਰ ਆਈ ਬੰਬ ਦੀ ਧਮਕੀ, ਤਲਾਸ਼ੀ ਮੁਹਿੰਮ ਜਾਰੀ
ਬੀਤੇ ਲੰਮੇ ਸਮੇਂ ਤੋਂ ਦੇਸ਼ ਵਿੱਚ ਵੱਖ ਵੱਖ ਸੰਸਥਾਵਾਂ ਵਿੱਚ ਬੰਬ ਹੋਣ ਦੀਆਂ ਧਮਕੀਆਂ ਲਗਾਤਾਰ ਮਿਲਣੀਆਂ ਜਾਰੀ ਹਨ। ਇਸੇ ਸਬੰਧਤ ਕੌਮੀ ਰਾਜਧਾਨੀ ਦੇ ਕਈ ਸਕੂਲਾਂ ਨੂੰ ਸ਼ਨਿਚਰਵਾਰ ਸਵੇਰੇ ਬੰਬ ਦੀ ਧਮਕੀ ਮਿਲੀ, ਜਿਸ ਨਾਲ ਦਹਿਸ਼ਤ ਫੈਲ ਗਈ ਅਤੇ ਪੁਲੀਸ...
Advertisement
ਬੀਤੇ ਲੰਮੇ ਸਮੇਂ ਤੋਂ ਦੇਸ਼ ਵਿੱਚ ਵੱਖ ਵੱਖ ਸੰਸਥਾਵਾਂ ਵਿੱਚ ਬੰਬ ਹੋਣ ਦੀਆਂ ਧਮਕੀਆਂ ਲਗਾਤਾਰ ਮਿਲਣੀਆਂ ਜਾਰੀ ਹਨ। ਇਸੇ ਸਬੰਧਤ ਕੌਮੀ ਰਾਜਧਾਨੀ ਦੇ ਕਈ ਸਕੂਲਾਂ ਨੂੰ ਸ਼ਨਿਚਰਵਾਰ ਸਵੇਰੇ ਬੰਬ ਦੀ ਧਮਕੀ ਮਿਲੀ, ਜਿਸ ਨਾਲ ਦਹਿਸ਼ਤ ਫੈਲ ਗਈ ਅਤੇ ਪੁਲੀਸ ਅਤੇ ਬੰਬ ਨਕਾਰਾ ਦਸਤੇ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ।
ਜਿਨ੍ਹਾਂ ਸਕੂਲਾਂ ਨੂੰ ਧਮਕੀਆਂ ਮਿਲਣ ਦੀ ਰਿਪੋਰਟ ਮਿਲੀ ਹੈ ਉਨ੍ਹਾਂ ਵਿੱਚ ਦਵਾਰਕਾ ਵਿੱਚ ਦਿੱਲੀ ਪਬਲਿਕ ਸਕੂਲ (ਡੀਪੀਐੱਸ), ਕ੍ਰਿਸ਼ਨਾ ਮਾਡਲ ਪਬਲਿਕ ਸਕੂਲ ਅਤੇ ਸਰਵੋਦਿਆ ਵਿਦਿਆਲਿਆ ਸ਼ਾਮਲ ਹਨ। ਬੰਬ ਨਕਾਰਾ ਦਸਤੇ ਅਤੇ ਪੁਲੀਸ ਟੀਮਾਂ ਨੂੰ ਕੈਂਪਸਾਂ ਵਿੱਚ ਭੇਜਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਾਵਧਾਨੀ ਦੇ ਤੌਰ 'ਤੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, "ਅਸੀਂ ਕੈਂਪਸਾਂ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੇ ਹਾਂ। ਅਜੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।" ਉਨ੍ਹਾਂ ਅੱਗੇ ਕਿਹਾ ਕਿ ਪ੍ਰਭਾਵਿਤ ਸਕੂਲਾਂ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲੀਸ ਨੇ ਕਿਹਾ ਕਿ ਅਧਿਕਾਰੀ ਧਮਕੀਆਂ ਦੇ ਸਰੋਤ ਦੀ ਜਾਂਚ ਕਰ ਰਹੇ ਹਨ।
Advertisement