Shashi Tharoor: ਨਵੰਬਰ ਤੋਂ ਜਨਵਰੀ ਵਿੱਚ ਦਿੱਲੀ ਰਹਿਣਯੋਗ ਨਹੀਂ: ਥਰੂਰ
ਨਵੀਂ ਦਿੱਲੀ, 19 ਨਵੰਬਰ ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਹਵਾ ਪ੍ਰਦੂਸ਼ਣ ਸਬੰਧੀ ਐਕਸ ’ਤੇ ਪੋਸਟ ਪਾ ਕੇ ਕਿਹਾ ਹੈ ਕਿ ਦਿੱਲੀ ਨਵੰਬਰ ਤੋਂ ਜਨਵਰੀ ਦਰਮਿਆਨ ਰਹਿਣਯੋਗ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ...
Advertisement
ਨਵੀਂ ਦਿੱਲੀ, 19 ਨਵੰਬਰ
ਕਾਂਗਰਸ ਆਗੂ ਸ਼ਸ਼ੀ ਥਰੂਰ ਨੇ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਹਵਾ ਪ੍ਰਦੂਸ਼ਣ ਸਬੰਧੀ ਐਕਸ ’ਤੇ ਪੋਸਟ ਪਾ ਕੇ ਕਿਹਾ ਹੈ ਕਿ ਦਿੱਲੀ ਨਵੰਬਰ ਤੋਂ ਜਨਵਰੀ ਦਰਮਿਆਨ ਰਹਿਣਯੋਗ ਨਹੀਂ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਦਿੱਲੀ ਨੂੰ ਦੇਸ਼ ਦੀ ਰਾਜਧਾਨੀ ਬਣਾਈ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿਚੋਂ ਹੈ ਤੇ ਇੱਥੇ ਅੱਜ ਏਕਿਊਆਈ ਪੰਜ ਸੌ ਦੇ ਕਰੀਬ ਦਰਜ ਕੀਤਾ ਗਿਆ ਜਿਸ ਕਾਰਨ ਇਥੇ ਲੋਕ ਗੰਭੀਰ ਬਿਮਾਰੀਆਂ ਦੀ ਮਾਰ ਹੇਠ ਆ ਰਹੇ ਹਨ ਤੇ ਹਸਪਤਾਲਾਂ ਵਿਚ ਸਾਹ ਦੇ ਮਰੀਜ਼ਾਂ ਦੀ ਗਿਣਤੀ ਵੀ ਵਧ ਗਈ ਹੈ। ਇਸ ਮਸਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਸੰਜੀਦਾ ਹੋ ਕੇ ਯਤਨ ਕਰਨੇ ਚਾਹੀਦੇ ਹਨ।
Advertisement
Advertisement
×