DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sheikh Hasina Extradition: ਸ਼ੇਖ ਹਸੀਨਾ ਦੀ ਹਵਾਲਗੀ ਸਬੰਧੀ ਕਾਨੂੰਨੀ ਪ੍ਰਕਿਰਿਆ ਤਹਿਤ ਕੀਤਾ ਜਾ ਰਿਹੈ ਵਿਚਾਰ: ਭਾਰਤ

ਬੰਗਲਾਦੇਸ਼ ਨੇ ਸਾਬਕਾ ਪ੍ਰਧਾਨ ਮੰਤਰੀ ਨੂੰ ਵਾਪਸ ਭੇਜਣ ਦੀ ਮੁੜ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
Sheikh Hasina (File Photo)
Advertisement

Sheikh Hasina Extradition: ਭਾਰਤ ਨੇ ਮੰਗਲਵਾਰ ਨੂੰ ਕਿਹਾ ਹੈ ਕਿ ਬੰਗਲਾਦੇਸ਼ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਹਵਾਲਗੀ ਦੀ ਬੇਨਤੀ ਉੱਤੇ ਕਾਨੂੰਨੀ ਪ੍ਰਕਿਰਿਆਵਾਂ ਤਹਿਤ ਵਿਚਾਰ ਕੀਤਾ ਜਾ ਰਿਹਾ ਹੈ। ਨਵੀਂ ਦਿੱਲੀ ਵੱਲੋਂ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਸ ਤੋਂ ਇੱਕ ਦਿਨ ਪਹਿਲਾਂ ਹੀ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਭਾਰਤੀ ਹਾਈ ਕਮਿਸ਼ਨਰ ਦੀ ਮੁਲਾਕਾਤ ਦੌਰਾਨ ਢਾਕਾ ਨੇ ਇੱਕ ਵਾਰ ਫਿਰ ਹਸੀਨਾ ਦੀ ਹਵਾਲਗੀ ਦੀ ਮੰਗ ਦੁਹਰਾਈ ਸੀ।

ਜ਼ਿਕਰਯੋਗ ਹੈ ਕਿ 78 ਸਾਲਾ ਸ਼ੇਖ ਹਸੀਨਾ ਅਗਸਤ 2024 ਵਿੱਚ ਸਰਕਾਰ ਵਿਰੋਧੀ ਅੰਦੋਲਨ ਤੋਂ ਬਾਅਦ ਆਪਣੀ ਸਰਕਾਰ ਡਿੱਗਣ ਮਗਰੋਂ ਭਾਰਤ ਵਿੱਚ ਰਹਿ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਦੀ ਭਾਰਤੀ ਪੱਖ ਵੱਲੋਂ ਨਿਰਧਾਰਤ ਪ੍ਰਕਿਰਿਆਵਾਂ ਤਹਿਤ ਜਾਂਚ ਅਤੇ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਕੋਈ ਨਵੀਂ ਅਪਡੇਟ ਹੋਵੇਗੀ ਤਾਂ ਜਾਣੂ ਕਰਵਾ ਦਿੱਤਾ ਜਾਵੇਗਾ।’

Advertisement

ਮੁਹੰਮਦ ਯੂਨਸ ਦੀ ਅਗਵਾਈ ਵਾਲੀ ਪਿਛਲੀ ਸਰਕਾਰ ਨੇ ਵੀ ਭਾਰਤ ਤੋਂ ਹਸੀਨਾ ਨੂੰ ਵਾਪਸ ਕਰਨ ਦੀ ਮੰਗ ਕੀਤੀ ਸੀ, ਜਿਸ ਵਿੱਚ ਦਲੀਲ ਦਿੱਤੀ ਗਈ ਸੀ ਕਿ ਉਨ੍ਹਾਂ ਨੂੰ ਵਿਦਿਆਰਥੀ ਅਗਵਾਈ ਵਾਲੇ ਪ੍ਰਦਰਸ਼ਨਾਂ ਉੱਤੇ ਹਿੰਸਕ ਕਾਰਵਾਈ ਦੇ ਮਾਮਲੇ ਵਿੱਚ ਮਨੁੱਖਤਾ ਵਿਰੁੱਧ ਅਪਰਾਧਾਂ ਲਈ ਦੋਸ਼ੀ ਠਹਿਰਾਇਆ ਗਿਆ ਹੈ। ਪਿਛਲੇ ਸਾਲ ਇੱਕ ਘਰੇਲੂ ਜੰਗੀ ਅਪਰਾਧ ਅਦਾਲਤ ਇੰਟਰਨੈਸ਼ਨਲ ਕ੍ਰਾਈਮਜ਼ ਟ੍ਰਿਬਿਊਨਲ ਨੇ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਖਾਨ ਕਮਾਲ ਨੂੰ 2024 ਦੇ ਅੰਦੋਲਨ ਦੌਰਾਨ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ।

Advertisement

ਪ੍ਰਧਾਨ ਮੰਤਰੀ ਤਾਰੀਕ ਰਹਿਮਾਨ ਨੂੰ ਭਾਰਤ ਦਾ ਸੱਦਾ

ਜੈਸਵਾਲ ਨੇ ਦੱਸਿਆ ਕਿ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਭਾਰਤ ਦੌਰੇ ਲਈ ਦੋ ਸੱਦੇ ਭੇਜੇ ਗਏ ਹਨ—ਇੱਕ ਦੁਪੱਖੀ ਦੌਰੇ ਲਈ ਅਤੇ ਦੂਜਾ ਸਤੰਬਰ ਵਿੱਚ ਨਵੀਂ ਦਿੱਲੀ ਵਿਚ ਹੋਣ ਵਾਲੇ ਬ੍ਰਿਕਸ (BRICS) ਸੰਮੇਲਨ ਦੇ ਆਊਟਰੀਚ ਸੈਸ਼ਨ ਵਿੱਚ ਸ਼ਾਮਲ ਹੋਣ ਲਈ। ਭਾਰਤ 12 ਅਤੇ 13 ਸਤੰਬਰ ਨੂੰ ਸਾਲਾਨਾ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਵਿੱਚ ਪੱਛਮੀ ਏਸ਼ੀਆ ਦੇ ਸੰਕਟ ਦੇ ਆਰਥਿਕ ਪ੍ਰਭਾਵਾਂ ’ਤੇ ਆਲੋਚਨਾਤਮਕ ਚੁਣੌਤੀਆਂ ਉੱਤੇ ਚਰਚਾ ਹੋਣ ਦੀ ਉਮੀਦ ਹੈ। ਨਵੀਂ ਦਿੱਲੀ ਨੇ ਰਹਿਮਾਨ ਨੂੰ ਬਿਮਸਟੇਕ (BIMSTEC) ਦੇ ਮੌਜੂਦਾ ਚੇਅਰਮੈਨ ਵਜੋਂ ਬ੍ਰਿਕਸ ਸੰਮੇਲਨ ਦੇ ਆਊਟਰੀਚ ਸੈਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

Advertisement
×