ਸ਼੍ਰੋਮਣੀ ਕਮੇਟੀ ਸਹਿਯੋਗ ਦੇਵੇ: ਦਿੱਲੀ ਕਮੇਟੀ
ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੇ ਮਾਮਲੇ ਵਿੱਚ ਐਫ਼.ਆਈ.ਆਰ ਦਰਜ ਕੀਤੀ ਹੈ ਜਿਸ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਮਾਮਲੇ...
Advertisement
ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਸਰੂਪਾਂ ਦੇ ਮਾਮਲੇ ਵਿੱਚ ਐਫ਼.ਆਈ.ਆਰ ਦਰਜ ਕੀਤੀ ਹੈ ਜਿਸ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਮਾਮਲੇ ਵਿੱਚ ਪੁਲੀਸ ਨੂੰ ਸਹਿਯੋਗ ਦੇਣ ਅਤੇ ਮੁਲਜ਼ਮਾਂ ਤੱਕ ਪਹੁੰਚ ਕੀਤੀ ਜਾਵੇ।
ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਿੰਮਤ ਕਰਕੇ ਮਾਮਲੇ ਦਰਜ ਕਰਵਾਏ ਗਏ। ਜਾਂਚ ਫਾਸਟ ਟਰੈਕ ਤਰੀਕੇ ਨਾਲ ਕੀਤੀ ਜਾਵੇ।
Advertisement
ਦੋਨਾਂ ਆਗੂਆਂ ਨੇ ਕਿਹਾ ਜਿਨਾਂ ਬਾਦਲ ਪੱਖੀ ਆਗੂਆਂ ਖ਼ਿਲਾਫ਼ ਪਵਿੱਤਰ ਸਰੂਪਾਂ ਦੇ ਮੁੱਦੇ ਉਪਰ ਨਿੰਦਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਗਿਆ।
Advertisement
Advertisement
×

