ਝਗੜੇ ’ਚ ਦੁਕਾਨਦਾਰ ਦੀ ਮੌਤ
ਉੱਤਰ-ਪੱਛਮੀ ਦਿੱਲੀ ਦੇ ਸ਼ਕੂਰਪੁਰ ਖੇਤਰ ਵਿੱਚ ਗੁਆਂਢੀਆਂ ਵਿਚਕਾਰ ਝੜਪ ਦੌਰਾਨ ਇੱਕ ਦੁਕਾਨਦਾਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਸ ਸਬੰਧੀ ਥਾਣਾ ਸੁਭਾਸ਼ ਪਲੇਸ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ...
Advertisement
ਉੱਤਰ-ਪੱਛਮੀ ਦਿੱਲੀ ਦੇ ਸ਼ਕੂਰਪੁਰ ਖੇਤਰ ਵਿੱਚ ਗੁਆਂਢੀਆਂ ਵਿਚਕਾਰ ਝੜਪ ਦੌਰਾਨ ਇੱਕ ਦੁਕਾਨਦਾਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਇਸ ਸਬੰਧੀ ਥਾਣਾ ਸੁਭਾਸ਼ ਪਲੇਸ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ 4 ਅਪਰੈਲ ਦੀ ਰਾਤ ਨੂੰ ਸੰਜੇ ਪਾਰਕ ਵਿੱਚ ਦੁਕਾਨਦਾਰ ਰਾਜਕੁਮਾਰ ਅਤੇ ਉਸ ਦੇ ਗੁਆਂਢੀਆਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਵਾਪਰੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਝਗੜੇ ਦੌਰਾਨ ਮੁਲਜ਼ਮ ਨੇ ਨੇ ਪੀੜਤਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਹਮਲੇ ਵਿੱਚ ਜ਼ਖਮੀ ਹੋਏ ਰਾਜਕੁਮਾਰ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦੋਂ ਕਿ ਬਾਕੀ ਦੋ ਜ਼ਖਮੀ ਵਿਅਕਤੀ ਇਸ ਸਮੇਂ ਇਲਾਜ ਅਧੀਨ ਹਨ।
Advertisement
Advertisement
×

