ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦਿੱਲੀ ਯੂਨੀਵਰਸਿਟੀ ਅਧੀਨ ਕਾਲਜਾਂ ਅਤੇ ਸੀਟਾਂ ਦੀ ਘਾਟ: ਯਾਦਵ

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਅਧੀਨ ਕਾਲਜਾਂ ਅਤੇ ਸੀਟਾਂ ਦੀ ਘਾਟ ਕਾਰਨ, ਲੋੜਵੰਦ, ਪਛੜੇ ਵਰਗ ਦੇ ਪਰਿਵਾਰਾਂ ਦੇ ਵਿਦਿਆਰਥੀ ਉੱਚ ਫੀਸਾਂ ਦੇ ਕੇ ਨਿੱਜੀ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣ ਲਈ ਮਜਬੂਰ ਹਨ, ਜਿਸ...
Advertisement

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਅਧੀਨ ਕਾਲਜਾਂ ਅਤੇ ਸੀਟਾਂ ਦੀ ਘਾਟ ਕਾਰਨ, ਲੋੜਵੰਦ, ਪਛੜੇ ਵਰਗ ਦੇ ਪਰਿਵਾਰਾਂ ਦੇ ਵਿਦਿਆਰਥੀ ਉੱਚ ਫੀਸਾਂ ਦੇ ਕੇ ਨਿੱਜੀ ਯੂਨੀਵਰਸਿਟੀਆਂ ਵਿੱਚ ਦਾਖ਼ਲਾ ਲੈਣ ਲਈ ਮਜਬੂਰ ਹਨ, ਜਿਸ ਕਾਰਨ ਗਰੀਬ ਪਰਿਵਾਰਾਂ ਦੇ ਬੱਚੇ ਮਿਆਰੀ ਉੱਚ ਸਿੱਖਿਆ ਤੋਂ ਵਾਂਝੇ ਰਹਿ ਰਹੇ ਹਨ। ਪਿਛਲੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੌਜੂਦਾ ਭਾਜਪਾ ਸਰਕਾਰ ਇਸ ਲਈ ਜ਼ਿੰਮੇਵਾਰ ਹੈ। ਸ੍ਰੀ ਯਾਦਵ ਨੇ ਕਿਹਾ ਕਿ ਪਿਛਲੀ ਆਮ ਆਦਮੀ ਪਾਰਟੀ ਸਰਕਾਰ ਅਤੇ ਭਾਜਪਾ ਨੇ ਜਾਣਬੁੱਝ ਕੇ ਦਲਿਤਾਂ, ਪਛੜੇ ਅਤੇ ਹਾਸ਼ੀਏ ’ਤੇ ਧੱਕੇ ਬੱਚਿਆਂ ਦੀ ਕੀਮਤ ’ਤੇ ਨਿੱਜੀ ਯੂਨੀਵਰਸਿਟੀਆਂ ਨੂੰ ਵਧਣ-ਫੁੱਲਣ ਦਿੱਤਾ ਅਤੇ ਅਰਵਿੰਦ ਕੇਜਰੀਵਾਲ ਨੇ ਨਵੀਆਂ ਯੂਨੀਵਰਸਿਟੀਆਂ ਅਤੇ 20 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਕੀਤਾ ਸੀ ਪਰ 11 ਸਾਲਾਂ ਵਿੱਚ ਦਿੱਲੀ ਯੂਨੀਵਰਸਿਟੀ ਅਧੀਨ ਜਾਂ ਸੁਤੰਤਰ ਤੌਰ ‘ਤੇ ਇੱਕ ਵੀ ਕਾਲਜ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇੰਦਰਪ੍ਰਸਥ ਯੂਨੀਵਰਸਿਟੀ ਦਾ ਗਠਨ ਅਤੇ ਵਿਸਥਾਰ ਕਰਕੇ, ਅੰਬੇਡਕਰ ਯੂਨੀਵਰਸਿਟੀ ਦੀ ਸਥਾਪਨਾ ਕਰਕੇ, ਰਾਸ਼ਟਰੀ ਕਾਨੂੰਨ ਯੂਨੀਵਰਸਿਟੀ ਦੀ ਸਥਾਪਨਾ ਕਰਕੇ, ਇੱਕ ਤਕਨੀਕੀ ਯੂਨੀਵਰਸਿਟੀ ਅਤੇ ਇੱਕ ਰਿਹਾਇਸ਼ੀ ਖੇਡ ਯੂਨੀਵਰਸਿਟੀ ਦੀ ਸਥਾਪਨਾ ਕਰਕੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਦਿੱਲੀ ਸਰਕਾਰ ਨੂੰ ਪੇਂਡੂ, ਦਿੱਲੀ ਦਿਹਾਤੀ ਅਤੇ ਯਮੁਨਾ ਪਾਰ ਦੇ ਖੇਤਰਾਂ ਵਿੱਚ ਹੋਰ ਨਵੇਂ ਕਾਲਜ ਸਥਾਪਤ ਕਰਨੇ ਚਾਹੀਦੇ ਹਨ।

Advertisement
Advertisement