ਮਾਮੂਲੀ ਝਗੜੇ ਮਗਰੋਂ ਗੋਲੀਆਂ ਚਲਾਈਆਂ
ਨਵੀਂ ਦਿੱਲੀ ਉੱਤਰ-ਪੱਛਮੀ ਦਿੱਲੀ ਦੇ ਮੁਕੁੰਦਪੁਰ ਇਲਾਕੇ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਇੱਕ ਘਰ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ, ਉਹ ਨਰੇਸ਼...
Advertisement
ਨਵੀਂ ਦਿੱਲੀ
ਉੱਤਰ-ਪੱਛਮੀ ਦਿੱਲੀ ਦੇ ਮੁਕੁੰਦਪੁਰ ਇਲਾਕੇ ਵਿੱਚ ਮਾਮੂਲੀ ਝਗੜੇ ਤੋਂ ਬਾਅਦ ਇੱਕ ਘਰ ’ਤੇ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜਿਸ ਘਰ ’ਤੇ ਗੋਲੀਆਂ ਚਲਾਈਆਂ ਗਈਆਂ, ਉਹ ਨਰੇਸ਼ ਰਾਜਪੂਤ ਦਾ ਹੈ ਅਤੇ ਉਨ੍ਹਾਂ ਦੇ ਪੁੱਤਰ ਜਤਿਨ ਨੇ ਸ਼ੁੱਕਰਵਾਰ ਰਾਤ ਨੂੰ ਪੁਲੀਸ ਨੂੰ ਫੋਨ ਕਰਕੇ ਇਸ ਗੋਲੀਬਾਰੀ ਦੀ ਸੂਚਨਾ ਦਿੱਤੀ। ਜਤਿਨ ਨੇ ਪੁਲੀਸ ਨੂੰ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਉਨ੍ਹਾਂ ਨੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਵੀ ਜ਼ਖਮੀ ਨਹੀਂ ਹੋਇਆ।’ ਪੁਲੀਸ ਨੇ ਸ਼ਿਕਾਇਤਕਰਤਾ ਦੇ ਘਰ ਦੇ ਬਾਹਰੋਂ ਗੋਲੀਆਂ ਦੇ ਚਾਰ ਖਾਲੀ ਖੋਲ ਬਰਾਮਦ ਕੀਤੇ ਹਨ।
Advertisement
Advertisement