ਸਿੱਧੂ ਨੇ ਕੇਜਰੀਵਾਲ ਨੂੰ ਭਾਜੀ ਮੋੜੀ, ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦੇ ਧਰਨੇ ’ਚ ਹੋਏ ਸ਼ਾਮਲ

ਮੁੱਖ ਮੰਤਰੀ ਨੂੰ ਬਾਹਰਲੇ ਸੂਬਿਆਂ ’ਚ ‘ਗਾਰੰਟੀਆਂ’ ਦੇਣ ਦੀ ਥਾਂ ਦਿੱਲੀ ਦੇ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਦਿੱਤੀ ਸਲਾਹ

ਸਿੱਧੂ ਨੇ ਕੇਜਰੀਵਾਲ ਨੂੰ ਭਾਜੀ ਮੋੜੀ, ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਦੇ ਧਰਨੇ ’ਚ ਹੋਏ ਸ਼ਾਮਲ

ਨਵੀਂ ਦਿੱਲੀ, 5 ਦਸੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ‘ਵਾਰੀ ਦਾ ਵੱਟਾ’ ਲਾਉਂਦਿਆਂ ਨਵੀਂ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਥੇ ਸਿਵਲ ਲਾਈਨਜ਼ ਵਿਚਲੀ ਰਿਹਾਇਸ਼ ਦੇ ਬਾਹਰ ਦਿੱਲੀ ਦੇ ਗੈਸਟ ਟੀਚਰਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਲਾਏ ਧਰਨੇ ਵਿੱਚ ਸ਼ਾਮਲ ਹੋਏ। ਸਿੱਧੂ ਨੇ ਕੇਜਰੀਵਾਲ ’ਤੇ ਤਨਜ਼ ਕਸਦਿਆਂ ਕਿਹਾ ਕਿ ਉਹ ਹੋਰਨਾਂ ਸੂਬਿਆਂ ’ਚ ‘ਗਾਰੰਟੀਆਂ’ ਦੇਣ ਦੀ ਥਾਂ ਦਿੱਲੀ ਦੇ ਅਧਿਆਪਕਾਂ ਦੀਆਂ ਮੰਗਾਂ ਵੱਲ ਧਿਆਨ ਧਰਨ। ਚੇੇਤੇ ਰਹੇ ਕਿ ਕੇਜਰੀਵਾਲ ਨੇ ਪਿਛਲੇ ਮਹੀਨੇ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿੱਚ ਕੰਟਰੈਕਟ ਅਧਿਆਪਕਾਂ ਦੀ ਅਜਿਹੀ ਇਕ ਮਿਲਦੀ ਜੁਲਦੀ ਮੰਗ ਲਈ ਲਾਈ ਧਰਨੇ ਵਿੱਚ ਸ਼ਮੂਲੀਅਤ ਕੀਤੀ ਸੀ। ਦਿੱਲੀ ਤੇ ਪੰਜਾਬ ਦਾ ‘ਸਿੱਖਿਆ ਮਾਡਲ’ ਇਕ ਦੂਜੇ ਨਾਲੋਂ ਵੱਧ ਬਿਹਤਰ ਹੋਣ ਦੀ ਜੰਗ ਨੂੰ ਲੈ ਕੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਪਰਗਟ ਸਿੰਘ ਪਹਿਲਾਂ ਹੀ ਆਹਮੋ-ਸਾਹਮਣੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All