ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਵਿੱਚ ਦਿੱਲੀ ਅਤੇ ਦਿੱਲੀ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋ ਰਹੀਆਂ ਹਨ ਜਿਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਮਜ਼ਬੂਤੀ ਵੱਲ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਵਿੱਚ ਇੱਥੇ ਕਲ ਹਰੀ ਨਗਰ ਦੇ ਵਾਰਡ ਨੰਬਰ 19 ਤੋਂ ਪ੍ਰਮੁੱਖ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਦਾ ਦਿਲੋਂ ਸਵਾਗਤ ਕੀਤਾ ਹੈ।
ਇਸ ਮੌਕੇ ਪਰਵਿੰਦਰ ਸਿੰਘ (ਪ੍ਰਧਾਨ, ਗੁਰਦੁਆਰਾ ਰਾਮਗੜ੍ਹੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਗੁਰੂ ਤੇਗ ਬਹਾਦਰ ਸਾਹਿਬ ਸੈਂਟੇਨਰੀ ਇੰਜੀਨੀਅਰਿੰਗ ਕਾਲਜ, ਰਾਜੌਰੀ ਗਾਰਡਨ), ਸੋਹਰਾਬ ਸਿੰਘ (ਜਨਰਲ ਸਕੱਤਰ, ਗੁਰਦੁਆਰਾ ਰਾਮਗੜ੍ਹੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਜੀ ਐਚ ਪੀ ਐਸ ਫਤਿਹ ਨਗਰ), ਸਤਨਾਮ ਸਿੰਘ (ਵਾਈਸ ਪ੍ਰਧਾਨ, ਗੁਰਦੁਆਰਾ ਰਾਮਗੜੀਆ ਸਭਾ, ਹਰੀ ਨਗਰ ਅਤੇ ਵਾਈਸ ਚੇਅਰਮੈਨ, ਜੀਐਚਪੀਐਸ ਹਰੀ ਨਗਰ) ਅਤੇ ਸ੍ਰੀ ਵਿਕਰਮ ਸਿੰਘ (ਮੈਂਬਰ, ਗਵਰਨਿੰਗ ਬਾਡੀ, ਜੀਐਚਪੀਐਸ ਫਤਿਹ ਨਗਰ) ਨੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋ ਕੇ ਆਪਣੇ ਸਮਰਪਣ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਰਣਜੀਤ ਕੌਰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਕਾਲਕਾ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾ ਪੰਥ ਦੀ ਭਲਾਈ, ਸਿੱਖ ਮਰਿਆਦਾ ਦੀ ਰੱਖਿਆ ਅਤੇ ਸਮਾਜਿਕ ਸੇਵਾ ਲਈ ਵਚਨਬੱਧ ਰਹੀ ਹੈ।

