ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿੱਖ ਆਗੂ ਜਾਨੂ ਵੱਲੋਂ ਯੋਗੀ ਨਾਲ ਮੁਲਾਕਾਤ

ਦਿੱਲੀ ਦੇ ਸਿੱਖ ਆਗੂ ਪ੍ਰਤੀਕ ਸਿੰਘ ਜਾਨੂ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਗੋਰਖਪੁਰ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸ਼ਤਾਬਦੀ ਮਨਾਉਣ ਬਾਰੇ ਚਰਚਾ ਕੀਤੀ। ਦਿੱਲੀ ਦੇ ਉੱਤਰ ਪ੍ਰਦੇਸ਼ ਭਵਨ ਵਿੱਚ...
Advertisement

ਦਿੱਲੀ ਦੇ ਸਿੱਖ ਆਗੂ ਪ੍ਰਤੀਕ ਸਿੰਘ ਜਾਨੂ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨਾਲ ਗੋਰਖਪੁਰ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਗੁਰੂ ਤੇਗ ਬਹਾਦਰ ਸਾਹਿਬ ਨਾਲ ਸਬੰਧਤ ਸ਼ਤਾਬਦੀ ਮਨਾਉਣ ਬਾਰੇ ਚਰਚਾ ਕੀਤੀ। ਦਿੱਲੀ ਦੇ ਉੱਤਰ ਪ੍ਰਦੇਸ਼ ਭਵਨ ਵਿੱਚ ਸ੍ਰੀ ਜਾਨੂ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਉੱਤਰ ਪ੍ਰਦੇਸ਼ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੀ ਲਾਸਾਨੀ ਕੁਰਬਾਨੀ ਬਾਰੇ ਦੱਸਿਆ। ਸਿੱਖ ਆਗੂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਬੀਤੇ ਦਿਨੀ ਸਮਾਗਮ ਲਖਨਊ ’ਚ ਕੀਤਾ ਸੀ। ਇਸ ਵਿੱਚ ਉੱਤਰ ਪ੍ਰਦੇਸ਼ ਦੇ ਸਿੱਖ ਭਾਈਚਾਰੇ ਦੀਆਂ ਅਹਿਮ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਸੀ। ਉਨ੍ਹਾਂ ਕਿਹਾ ਲਖਨਊ ਤੋਂ ਸ਼ੁਰੂ ਹੋਈ ‘ਬਲੀਦਾਨ ਸੰਦੇਸ਼ ਯਾਤਰਾ’ ਦਾ ਸੰਗਤ ਵੱਲੋਂ ਸਵਾਗਤ ਕੀਤਾ ਗਿਆ ਸੀ।

Advertisement
Advertisement