DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Delhi ਵਿੱਚ SIR ਮੁਹਿੰਮ ਅੱਜ ਤੋਂ

13 ਹਜ਼ਾਰ ਤੋਂ ਵੱਧ ਅਧਿਕਾਰੀ ਘਰ-ਘਰ ਜਾ ਕੇ ਤਸਦੀਕ ਕਰਨਗੇ; 29 ਜੁਲਾਈ ਤੱਕ ਚੱਲੇਗਾ ਘਰ-ਘਰ ਸਰਵੇਖਣ; 5 ਅਗਸਤ ਨੂੰ ਖਰੜਾ ਵੋਟਰ ਸੂਚੀ ਜਾਰੀ ਹੋਵੇਗੀ; 7 ਅਕਤੂਬਰ ਨੂੰ ਪ੍ਰਕਾਸ਼ਿਤ ਹੋਵੇਗੀ ਅੰਤਿਮ ਵੋਟਰ ਸੂਚੀ

  • fb
  • twitter
  • whatsapp
  • whatsapp
featured-img featured-img
ਐੱਸ ਆਈ ਆਰ ਬਾਰੇ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਅਸ਼ੋਕ ਕੁਮਾਰ। -ਫੋਟੋ: ਏਐੱਨਆਈ
Advertisement

ਦਿੱਲੀ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੀ ਮੁਹਿੰਮ ਮੰਗਲਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀ ਈ ਓ) ਅਸ਼ੋਕ ਕੁਮਾਰ ਨੇ ਦੱਸਿਆ ਕਿ 13 ਹਜ਼ਾਰ ਤੋਂ ਵੱਧ ਬੂਥ ਲੈਵਲ ਅਫਸਰ (ਬੀ ਐੱਲ ਓ) ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨਗੇ।

ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਜਿਨ੍ਹਾਂ ਵੋਟਰਾਂ ਦੇ ਘਰ ਢਾਹੇ ਗਏ ਹਨ, ਉਨ੍ਹਾਂ ਦਾ ਮਾਮਲਾ ਭਾਰਤੀ ਚੋਣ ਕਮਿਸ਼ਨ ਕੋਲ ਉਠਾਇਆ ਜਾਵੇਗਾ। ਦਿੱਲੀ ਵਿੱਚ ਕੁੱਲ 1.45 ਕਰੋੜ ਵੋਟਰ ਹਨ ਜਿਨ੍ਹਾਂ ’ਚੋਂ 77.11 ਲੱਖ ਪੁਰਸ਼, 67.98 ਲੱਖ ਔਰਤਾਂ ਅਤੇ 1,024 ਤੀਜੇ ਲਿੰਗ ਵਾਲੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ 76,155 ਦਿਵਿਆਂਗ, 3,29,130 ਨੌਜਵਾਨ (18-19 ਸਾਲ) ਅਤੇ 100 ਸਾਲ ਤੋਂ ਵੱਧ ਉਮਰ ਦੇ 192 ਵੋਟਰ ਹਨ। ਦਿੱਲੀ ਦੀਆਂ 70 ਵਿਧਾਨ ਸਭਾ ਅਤੇ ਸੱਤ ਲੋਕ ਸਭਾ ਸੀਟਾਂ ਲਈ 13,033 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

Advertisement

ਮੁਹਿੰਮ ਦੌਰਾਨ ਬੀ ਐੱਲ ਓ ਹਰ ਵੋਟਰ ਨੂੰ ਫਾਰਮ ਦੀਆਂ ਦੋ ਕਾਪੀਆਂ ਦੇਣਗੇ। ਇੱਕ ਕਾਪੀ ਰਸੀਦ ਵਜੋਂ ਵੋਟਰ ਕੋਲ ਰਹੇਗੀ ਅਤੇ ਦੂਜੀ ਫਾਰਮ ਭਰ ਕੇ ਬੀ ਐੱਲ ਓ ਨੂੰ ਵਾਪਸ ਕਰਨੀ ਹੋਵੇਗੀ। ਵੋਟਰ ਔਨਲਾਈਨ ਵੀ ਆਪਣੇ ਵੇਰਵੇ ਦਰਜ ਕਰਵਾ ਸਕਦੇ ਹਨ। ਜੇ ਸਰਵੇਖਣ ਦੌਰਾਨ ਕੋਈ ਘਰ ਬੰਦ ਮਿਲਦਾ ਹੈ ਤਾਂ ਬੀ ਐੱਲ ਓ ਘੱਟੋ-ਘੱਟ ਤਿੰਨ ਵਾਰ ਉੱਥੇ ਗੇੜਾ ਮਾਰਨਗੇ, ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ।

Advertisement

ਘਰ-ਘਰ ਸਰਵੇਖਣ ਦਾ ਕੰਮ 29 ਜੁਲਾਈ ਨੂੰ ਮੁਕੰਮਲ ਹੋਵੇਗਾ ਅਤੇ ਪੰਜ ਅਗਸਤ ਨੂੰ ਵੋਟਰ ਸੂਚੀਆਂ ਦਾ ਖਰੜਾ ਜਾਰੀ ਕੀਤਾ ਜਾਵੇਗਾ। ਵੋਟਰ ਅਤੇ ਸਿਆਸੀ ਪਾਰਟੀਆਂ 5 ਅਗਸਤ ਤੋਂ 4 ਸਤੰਬਰ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਦੇ ਹਨ, ਜਿਨ੍ਹਾਂ ਦਾ ਨਿਬੇੜਾ 3 ਅਕਤੂਬਰ ਤੱਕ ਕੀਤਾ ਜਾਵੇਗਾ। 7 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।

Advertisement
×