DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

SIR row: ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਇੰਡੀਆ ਗੱਠਜੋੜ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਅੱਜ 

ਰਾਸ਼ਟਰਪਤੀ ਨੇ ਰਾਤ 8 ਵਜੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਲਾਕਾਤ ਦਾ ਸਮਾਂ ਦਿੱਤਾ

  • fb
  • twitter
  • whatsapp
  • whatsapp
featured-img featured-img
ਇੰਡੀਆ ਗੱਠਜੋੜ ਦੇ ਆਗੂਆਂ ਦੀ ਮੀਟਿੰਗ ’ਚ ਸ਼ਾਮਲ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਹੋਰ। -ਫੋਟੋ: ਪੀਟੀਆਈ
Advertisement

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਧਿਰ 'ਇੰਡੀਆ' (INDIA) ਬਲਾਕ ਦੇ ਮੈਂਬਰਾਂ ਨਾਲ ਰਾਤ 8 ਵਜੇ ਦੀ ਮੀਟਿੰਗ ਤੈਅ ਕੀਤੀ ਹੈ। ਰਾਸ਼ਟਰਪਤੀ ਭਵਨ ਦੇ ਸੂਤਰਾਂ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਅੱਜ ਰਾਤ ਲਈ ਮੁਲਾਕਾਤ ਦਾ ਸਮਾਂ ਦੇ ਦਿੱਤਾ ਹੈ ਕਿਉਂਕਿ ਚੋਣ ਕਮਿਸ਼ਨ ਦੇ ਕੰਮਕਾਜ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਰੋਹ ਵਿੱਚ ਹੈ।

ਪਿਛਲੇ ਤਿੰਨ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੀ ਵਿਰੋਧੀ ਧਿਰ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ, ਵੋਟਰ ਸੂਚੀਆਂ ਦੀ SIR ਮੁਹਿੰਮ ਨੂੰ ਰੱਦ ਕਰਨ ਅਤੇ ਐੱਸਆਈਆਰ (SIR) ਦੌਰਾਨ ਕੱਟੇ ਗਏ 13 ਕਰੋੜ ਵੋਟਰਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ ਹੈ।

Advertisement

ਚੋਣ ਕਮਿਸ਼ਨ ਦਾ ਪੱਖ ਰਿਹਾ ਹੈ ਕਿ ਚੋਟੀ ਦੀ ਅਦਾਲਤ ਨੇ ਐੱਸਆਈਆਰ ਪ੍ਰਕਿਰਿਆ ਨੂੰ ਬਰਕਰਾਰ ਰੱਖਿਆ ਹੈ ਅਤੇ ਵੋਟਰ ਸੂਚੀਆਂ ਵਿੱਚੋਂ ਕੱਟੇ ਗਏ 13 ਕਰੋੜ ਵੋਟਰਾਂ ਵਿੱਚ ਜ਼ਿਆਦਾਤਰ ਮ੍ਰਿਤਕ, ਨਕਲੀ ਅਤੇ ਅਯੋਗ ਵੋਟਰ ਸ਼ਾਮਲ ਸਨ।

Advertisement

ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਵਿਚਾਰ ਅਧੀਨ ਹੈ ਜਿਸ ਨੇ ਇਹ ਦੇਖਣ ਲਈ ਕਿ ਕੀ ਐੱਸਆਈਆਰ ਨਾਲ ਸੰਬੰਧਿਤ ਫ਼ੈਸਲੇ ਸਰਬਸੰਮਤੀ ਨਾਲ ਸਨ ਅਤੇ 1995 ਦੇ ਕਾਨੂੰਨ ਦੇ ਅਨੁਸਾਰ ਬਹੁਮਤ ਨਾਲ ਸਨ ਜਾਂ ਜਿਵੇਂ ਕਿ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ, ਇੱਕਤਰਫ਼ਾ ਸਨ, ਚੋਣ ਕਮਿਸ਼ਨ ਦੇ ਰਿਕਾਰਡ ਤਲਬ ਕੀਤੇ ਹਨ।

ਵਿਰੋਧੀ ਧਿਰ ਰਾਸ਼ਟਰਪਤੀ ਮੁਰਮੂ ਨੂੰ ਇੱਕ ਮੰਗ ਪੱਤਰ ਸੌਂਪੇਗੀ ਅਤੇ ਸੰਸਦ ਵਿੱਚ ਮੁੱਖ ਚੋਣ ਕਮਿਸ਼ਨਰ ਵਿਰੁੱਧ ਹਟਾਉਣ ਦੀ ਕਾਰਵਾਈ ਨੂੰ ਮੁੜ ਸੁਰਜੀਤ ਕਰੇਗੀ।

Advertisement
×